ਗਾਇਕ ਰਣਜੀਤ ਬਾਵਾ ਨੇ ਆਪਣੀ ਮੰਮੀ ਦੇ ਨਾਲ ਸ਼ੇਅਰ ਕੀਤਾ ਖ਼ਾਸ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਮਾਂ-ਪੁੱਤ ਦਾ ਇਹ ਕਿਊਟ ਜਿਹਾ ਵੀਡੀਓ

By  Lajwinder kaur May 31st 2021 05:51 PM -- Updated: May 31st 2021 05:53 PM

ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਹਾਲ ਹੀ ਚ ਉਹ ਆਪਣੇ ਨਵੇਂ ਬਾਕਮਾਲ ਗੀਤ ਫ਼ਿਕਰ ਕਰੀਂ ਨਾ ਅੰਮੀਏ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ranjit bawa new song fikar kari na ammiye

ਹੋਰ ਪੜ੍ਹੋ : ਬੌਬੀ ਦਿਓਲ ਨੇ ਵਿਆਹ ਦੀ 25ਵੀਂ ਵਰ੍ਹੇਗੰਢ ‘ਤੇ ਪਤਨੀ ਤਾਨੀਆ ਦਿਓਲ ਨੂੰ ਵਿਸ਼ ਕਰਦੇ ਹੋਏ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ, ਦੋਨਾਂ ਦੀ ਲਵ ਸਟੋਰੀ ਹੈ ਦਿਲਚਸਪ

singer ranjit bawa shared new video with mummy

ਗਾਇਕ ਰਣਜੀਤ ਬਾਵਾ ਇੰਸਟਾਗ੍ਰਾਮ ਉੱਤੇ ਅਕਸਰ ਹੀ ਆਪਣੀ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਮੰਮੀ ਦੇ ਨਾਲ ਇੱਕ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਆਪਣੇ ਨਵੇਂ ਗੀਤ ਫਿਕਰ ਕਰੀਂ ਨਾ ਅੰਮੀਏ ਦੇ ਨਾਲ ਹੀ ਸਾਂਝਾ ਕੀਤਾ ਹੈ। ਪ੍ਰਸ਼ੰਸਕਾਂ ਨੂੰ ਇਹ ਵੀਡੀਓ ਨੂੰ ਖੂਬ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਯਾਰੀ ਚੰਡੀਗੜ੍ਹ ਵਾਲੀਏ, ਕੋਕਾ, ਮੇਰੀ ਸਰਦਾਰਨੀ, ਟਰੱਕਾਂ ਵਾਲੇ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕਿਆ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ।

 

 

View this post on Instagram

 

A post shared by Ranjit Bawa( Bajwa) (@ranjitbawa)

Related Post