ਗਾਇਕ ਰਣਜੀਤ ਬਾਵਾ ਦਾ ਨਵਾਂ ਗੀਤ 'ਫਰੈਂਡ ਜ਼ੋਨ' ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

By  Shaminder February 22nd 2022 11:48 AM -- Updated: February 22nd 2022 01:56 PM

ਗਾਇਕ ਰਣਜੀਤ ਬਾਵਾ (Ranjit Bawa) ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ ।'ਫਰੈਂਡ ਜ਼ੋਨ' (Friend Zone) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਮਿਊਜ਼ਿਕ ਦ ਕਿਡਜ਼ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਰਣਜੀਤ ਬਾਵਾ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਰਣਜੀਤ ਬਾਵਾ ਗੀਤਾਂ ਤੋਂ ਇਲਾਵਾ ਫ਼ਿਲਮਾਂ ‘ਚ ਵੀ ਸਰਗਰਮ ਹਨ। ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ ।

Ranjit Bawa image From ranjit bawa song

ਹੋਰ ਪੜ੍ਹੋ : ਰਾਖੀ ਸਾਵੰਤ ਨੇ ਅਫਸਾਨਾ ਖ਼ਾਨ ਦੇ ਵਿਆਹ ‘ਚ ਰਿਬਨ ਕਟਾਈ ਰਸਮ ਦੇ ਮੰਗੇ ਏਨੇਂ ਪੈਸੇ, ਵੇਖੋ ਵੀਡੀਓ

ਰਣਜੀਤ ਬਾਵਾ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਆਪਣੇ ਕਾਲਜ ਸਮੇਂ ‘ਚ ਵੀ ਉਹ ਆਪਣੀ ਇਸ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਰਹਿੰਦੇ ਸਨ ।ਗਾਇਕੀ ਦਾ ਇਹੀ ਸ਼ੌਂਕ ਉਨ੍ਹਾਂ ਨੂੰ ਇਸ ਖੇਤਰ ‘ਚ ਲੈ ਆਇਆ । ਰਣਜੀਤ ਬਾਵਾ ਹੁਣ ਤੱਕ ਭਲਵਾਨ ਸਿੰਘ, ਤਾਰਾ ਮੀਰਾ, ਤੂਫਾਨ ਸਿੰਘ, ਹਾਈਐਂਡ ਯਾਰੀਆਂ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।

Ranjit Bawa ,

ਉਨ੍ਹਾਂ ਦੀਆਂ ਫ਼ਿਲਮਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਹਰ ਫ਼ਿਲਮ ‘ਚ ਉਨ੍ਹਾਂ ਨੇ ਵੱਖਰੀ ਤਰ੍ਹਾਂ ਦਾ ਕਿਰਦਾਰ ਨਿਭਾਇਆ ਹੈ ।ਰਣਜੀਤ ਬਾਵਾ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਕਈ ਗੀਤ ਕੱਢੇ ਸਨ ਅਤੇ ਕਿਸਾਨਾਂ ਦੇ ਸਮਰਥਨ ‘ਚ ਉਨ੍ਹਾਂ ਨੇ ਆਪਣੇ ਗੀਤਾਂ ਦੇ ਜ਼ਰੀਏ ਆਵਾਜ਼ ਬੁਲੰਦ ਕੀਤੀ ਸੀ । ਇਸ ਦੇ ਨਾਲ ਹੀ ਆਪਣੇ ਗੀਤਾਂ ਦੇ ਨਾਲ ਉਨ੍ਹਾਂ ਨੇ ਕਿਸਾਨ ਅੰਦੋਲਨ ਖਿਲਾਫ ਬੋਲਣ ਵਾਲਿਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਸੀ । ਆਉਣ ਵਾਲੇ ਦਿਨਾਂ ‘ਚ ਰਣਜੀਤ ਬਾਵਾ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।

Related Post