ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ‘ਤੇ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਇੰਝ ਕੀਤੀ ਜ਼ਰੂਰਤਮੰਦ ਲੋਕਾਂ ਦੀ ਸੇਵਾ, ਵੀਡੀਓ ਹੋ ਰਿਹਾ ਵਾਇਰਲ

By  Shaminder May 26th 2020 04:35 PM

ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਹਰ ਕੋਈ ਆਪੋ ਆਪਣੇ ਤਰੀਕੇ ਨਾਲ ਸ਼ਹੀਦਾ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਨੂੰ ਯਾਦ ਕਰ ਰਿਹਾ ਹੈ । ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਗਰੀਬ ‘ਤੇ ਜ਼ਰੂਰਤਮੰਦ ਮਜ਼ਦੂਰਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ ।

https://www.instagram.com/p/CAo_Mm_nvFY/

ਇਸ ਸੇਵਾ ‘ਚ ਉਹ ਜਿੱਥੇ ਜ਼ਰੂਰਤਮੰਦ ਮਜ਼ਦੂਰਾਂ ਨੂੰ ਲੰਗਰ ਮੁਹੱਈਆ ਕਰਵਾ ਰਹੇ ਹਨ, ਉੱਥੇ ਹੀ ਉਨ੍ਹਾਂ ਨੂੰ ਤਪਦੀ ਗਰਮੀ ‘ਚ ਜੁੱਤੀਆਂ ਦੇ ਜੋੜੇ, ਫਲ ਫਰੂਟ ਅਤੇ ਪਾਣੀ ਵੀ ਪਿਲਾ ਰਹੇ ਨੇ । ਰੇਸ਼ਮ ਸਿੰਘ ਅਨਮੋਲ ਅਕਸਰ ਇਸ ਤਰ੍ਹਾਂ ਜ਼ਰੂਰਤਮੰਦਾਂ ਦੀ ਸੇਵਾ ਕਰਦੇ ਰਹਿੰਦੇ ਹਨ ।

https://www.instagram.com/p/CAmtb8XnXHW/

ਜਿਸ ਦੇ ਵੀਡੀਓ ਵੀ ਉਹ ਸਾਂਝੇ ਕਰਦੇ ਰਹਿੰਦੇ ਹਨ ਜਿਸ ਨਾਲ ਹੋਰਨਾਂ ਲੋਕਾਂ ਨੂੰ ਵੀ ਇਹ ਸੇਵਾ ਕਰਨ ਦੀ ਪ੍ਰੇਰਣਾ ਮਿਲਦੀ ਰਹਿੰਦੀ ਹੈ ।ਬੀਤੇ ਦਿਨੀਂ ਵੀ ਉਨ੍ਹਾਂ ਨੇ ਵਾਢੀ ਦੌਰਾਨ ਉਨ੍ਹਾਂ ਦੇ ਖੇਤਾਂ ‘ਚੋਂ ਕਣਕ ਦੇ ਸਿੱਟੇ ਚੁਗਣ ਵਾਲੀਆਂ ਔਰਤਾਂ ਨੂੰ ਕਣਕ ਦਿੱਤੀ ਸੀ ।ਇਸ ਦੇ ਨਾਲ ਹੀ ਕਾਮਿਆਂ ਅਤੇ ਖੇਤ ਮਜ਼ਦੂਰਾਂ ਦੀ ਮਦਦ ਲਈ ਉਹ ਅਕਸਰ ਅੱਗੇ ਆਉਂਦੇ ਨੇ ।  ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

 

Related Post