ਗਾਇਕ ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਦੇ ਧਰਨੇ ਤੋਂ ਸਾਂਝਾ ਕੀਤਾ ਵੀਡੀਓ

By  Shaminder September 4th 2021 11:33 AM

ਕਿਸਾਨਾਂ ਦਾ ਅੰਦੋਲਨ (Farmer Protest) ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਿਹਾ ਹੈ । ਪਰ ਸਰਕਾਰ ਇਸ ਮਾਮਲੇ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ । ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ‘ਤੇ ਅੜੇ ਹੋਏ ਹਨ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਕੁਝ ਲੋਕਾਂ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਧਰਨਾ ਖਤਮ ਹੋ ਗਿਆ ਹੈ ।

Resham Singh Anmol,-min Image From Instagram

ਹੋਰ ਪੜ੍ਹੋ : ਗਾਇਕ ਐਮੀ ਵਿਰਕ ਤੇ ਉਹਨਾਂ ਦੀ ਟੀਮ ਨੇ ਇਸ ਵਜ੍ਹਾ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

ਗਾਇਕ ਰੇਸ਼ਮ ਸਿੰਘ ਅਨਮੋਲ (Resham Singh Anmol )ਨੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਕਹਿੰਦੇ ਹਨ ਕਿ ਅੰਦੋਲਨ ਖਤਮ ਹੋ ਗਿਆ ਤਾਂ ਉਹ ਵੇਖ ਲੈਣ ਕਿ ਅੰਦੋਲਨ ਹਾਲੇ ਵੀ ਜਾਰੀ ਹੈ ਅਤੇ ਚੜਦੀ ਕਲਾ ‘ਚ ਹੈ ।

 

View this post on Instagram

 

A post shared by Resham Singh Anmol (@reshamsinghanmol)

ਉਨ੍ਹਾਂ ਨੇ ਇਹ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਕਿ ‘ਜਿੱਤੇਗਾ ਸੱਚ, ਜਿੱਤੇਗੀ ਇਨਸਾਨੀਅਤ, ਜਿੱਤੇਗਾ ਮਜ਼ਦੂਰ ਅਤੇ ਕਿਸਾਨ’। ਰੇਸ਼ਮ ਸਿੰਘ ਅਨਮੋਲ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ ।

Resham singh anmol shared Video-min Image From Instagram

ਦੱਸ ਦਈਏ ਕਿ ਰੇਸ਼ਮ ਸਿੰਘ ਅਨਮੋਲ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਅੰਦੋਲਨ ਦੇ ਨਾਲ ਜੁੜੇ ਹੋਏ ਹਨ । ਉਹ ਕਿਸਾਨਾਂ ਦੇ ਹੱਕ ‘ਚ ਜਿੱਥੇ ਆਵਾਜ਼ ਬੁਲੰਦ ਕਰ ਰਹੇ ਹਨ, ੳੇੁਥੇ ਹੀ ਕਿਸਾਨਾਂ ਦੇ ਸਮਰਥਨ ‘ਚ ਕਈ ਗੀਤ ਵੀ ਕੱਢ ਚੁੱਕੇ ਹਨ ।

 

Related Post