ਕਿਸਾਨ ਪ੍ਰਦਰਸ਼ਨ ਦੌਰਾਨ ਗੁਜ਼ਰਨ ਵਾਲੇ ਬਾਬਾ ਕਸ਼ਮੀਰ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਗਾਇਕਾ ਰੁਪਿੰਦਰ ਹਾਂਡਾ

By  Shaminder January 13th 2021 10:30 AM

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਇਸ ਪ੍ਰਦਰਸ਼ਨ ਦੌਰਾਨ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਇਸੇ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ । ਉਨ੍ਹਾਂ ਵਿੱਚੋਂ ਹੀ ਇੱਕ ਸਨ ਬਾਬਾ ਕਸ਼ਮੀਰ ਸਿੰਘ ।ਜਿਨ੍ਹਾਂ ਦਾ ਇਸ ਧਰਨੇ ਪ੍ਰਦਰਸ਼ਨ ‘ਚ ਦਿਹਾਂਤ ਹੋ ਗਿਆ ਸੀ । ਜਿਨ੍ਹਾਂ ਦੀ ਅੰਤਿਮ ਅਰਦਾਸ ਬੀਤੇ ਦਿਨ ਰੱਖੀ ਗਈ ।

kashmir

ਜਿਸ ‘ਚ ਗਾਇਕਾ ਰੁਪਿੰਦਰ ਹਾਂਡਾ ਵੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਅਤੇ ਬਾਬਾ ਕਸ਼ਮੀਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ।

ਹੋਰ ਪੜ੍ਹੋ : ਡਾਇਰੈਕਟਰ ਰਾਮ ਗੋਪਾਲ ਵਰਮਾ ਇੱਕ ਵਾਰ ਫਿਰ ਆਏ ਵਿਵਾਦਾਂ ਵਿੱਚ, ਮੁਲਾਜ਼ਮਾਂ ਨੂੰ ਤਨਖਾਹ ਨਾ ਦੇਣ ਦਾ ਲੱਗਾ ਇਲਜ਼ਾਮ

rupinder HANDA

ਅੰਤਿਮ ਅਰਦਾਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਰੁਪਿੰਦਰ ਹਾਂਡਾ ਨੇ ਲਿਖਿਆ ਕਿ ‘ਕਿਸਾਨੀ ਧਰਨੇ ‘ਚ ਗਾਜ਼ੀਪੁਰ ਬਾਰਡਰ ‘ਤੇ ਬਿਲਾਸਪੁਰ ਯੂਪੀ ਦੇ ਸ਼ਹੀਦ ਹੋਏ ਬਾਬਾ ਕਸ਼ਮੀਰ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ।

rupinder HANDA

ਵਾਹਿਗੁਰੂ ਅੱਗੇ ਅਰਦਾਸ ਹੈ ਕਿ ਸਾਡੀ ਸਭ ਦੀ ਕਿਸਾਨ ਸੰਘਰਸ਼ ‘ਚ ਫਤਿਹ ਜਲਦੀ ਹੋਵੇ’।ਰੁਪਿੰਦਰ ਹਾਂਡਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਸੰਘਰਸ਼ ‘ਚ ਸ਼ਾਮਿਲ ਹਨ ਅਤੇ ਉੱਥੇ ਲਗਾਤਾਰ ਕਿਸਾਨਾਂ ਦੀ ਸੇਵਾ ਕਰ ਰਹੇ ਹਨ ।

 

View this post on Instagram

 

A post shared by Rupinder Handa (@rupinderhandaofficial)

Related Post