ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰੁਪਿੰਦਰ ਹਾਂਡਾ ਨੇ ਕੁਝ ਇਸ ਤਰ੍ਹਾਂ ਕੀਤਾ ਯਾਦ ,ਵੇਖੋ ਵੀਡਿਓ 

By  Shaminder December 27th 2018 11:18 AM

ਰੁਪਿੰਦਰ ਹਾਂਡਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਇੱਕ ਗੀਤ ਗਾਇਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ ਇਸ ਵੀਡਿਓ 'ਚ ਉਹ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਗੀਤ ਗਾ ਰਹੇ ਨੇ । ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ  ਸਮਰਪਿਤ ਸ਼ਹੀਦੀ ਜੋੜ ਮੇਲ ਚੱਲ ਰਿਹਾ ਹੈ । ਦੱਸ ਦਈਏ ਕਿ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ ਚੱਲ ਰਿਹਾ ਹੈ ਅਤੇ ਇਸ ਸ਼ਹੀਦੀ ਜੋੜ ਮੇਲ 'ਚ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਕੇ ਸ਼ਹੀਦਾਂ ਨੂੰ ਆਪਣੀ ਅਕੀਦਤ ਦੇ ਫੁੱਲ ਭੇਂਟ ਕਰਦੀਆਂ ਨੇ ਅਤੇ ਗਾਇਕ ਵੀ ਆਪੋ ਆਪਣੇ ਤਰੀਕੇ ਨਾਲ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਨੇ ।

ਹੋਰ ਵੇਖੋ : ਜਦੋਂ ਟਰੈਕਟਰ ‘ਤੇ ਉੱਚੀ ਅਵਾਜ਼ ‘ਚ ਗਾਣੇ ਲਾ ਕੇ ਰੁਪਿੰਦਰ ਹਾਂਡਾ ਨੇ ਮਾਰੀ ‘ਚ ਗੇੜੀ,ਵੇਖੋ ਵੀਡਿਓ

https://www.instagram.com/p/Br2f0ZGH5zS/

ਰਵਿੰਦਰ ਗਰੇਵਾਲ ਨੇ ਵੀ ਪਿਛਲੇ ਦਿਨੀਂ ਇੱਕ ਧਾਰਮਿਕ ਗੀਤ 'ਕੁਰਬਾਨੀ ਬਾਜ਼ਾਂ ਵਾਲੇ ਦੀ' ਕੱਢਿਆ ਸੀ ਜਦਕਿ ਕਰਮਜੀਤ ਅਨਮੋਲ ਨੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਬਾਬਾ ਅਜੀਤ ਸਿੰਘ ਜੀ ਦੀ ਵਾਰ ਗਾਈ ਸੀ ।

rupinder handa rupinder handa

ਇਸ ਤੋਂ ਇਲਾਵਾ ਸੁਖਜਿੰਦਰ ਸ਼ਿੰਦਾ ਨੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਧਾਰਮਿਕ ਗੀਤ ਕੱਢਿਆ ਸੀ । ਹੁਣ ਰੁਪਿੰਦਰ ਹਾਂਡਾ ਨੇ ਵੀ ਆਪਣੇ ਹੀ ਅੰਦਾਜ਼ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਗੀਤ ਗਾ ਕੇ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਨੇ ।

Related Post