ਕਿਸਾਨਾਂ ਦੇ ਧਰਨੇ ‘ਚ ਸ਼ਾਮਿਲ ਹੋਈ ਗਾਇਕਾ ਸਤਵਿੰਦਰ ਬਿੱਟੀ, ਤਸਵੀਰਾਂ ਕੀਤੀਆਂ ਸ਼ੇਅਰ

By  Shaminder February 8th 2021 05:20 PM

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ । ਇਸ ਧਰਨੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਪੰਜਾਬੀ ਕਲਾਕਾਰ ਵੀ ਮੌਜੂਦ ਹਨ ਅਤੇ ਲਗਾਤਾਰ ਇਸ ਧਰਨੇ ਪ੍ਰਦਰਸ਼ਨ ਨੂੰ ਸਮਰਥਨ ਦੇ ਰਹੇ ਹਨ। ਗਾਇਕਾ ਸਤਵਿੰਦਰ ਬਿੱਟੀ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ ।

satwinder

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਹ ਧਰਨੇ ਵਾਲੀ ਜਗ੍ਹਾ ‘ਤੇ ਬੈਠੇ ਹੋਏ ਨਜ਼ਰ ਆ ਰਹੇ ਨੇ ।

ਹੋਰ ਪੜ੍ਹੋ : ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਸਿੰਘ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

satwinder bitti

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਕੱਲ੍ਹ ਟੋਲ ਪਲਾਜਾ ਘੁਲਾਲ ਅਤੇ ਕੁਹਾੜਾ ਚੌਕ ਵਿਖੇ ਕਿਸਾਨੀ ਸੰਘਰਸ਼ ਦੌਰਾਨ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਨ੍ਹਾਂ ਨੂੰ ਸ਼ੇਅਰ ਕਰ ਰਹੇ ਹਨ ।

farmerਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ।ਪਰ ਸਰਕਾਰ ਵੱਲੋਂ ਕਿਸਾਨਾਂ ਦੀ ਹਾਲੇ ਤੱਕ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ ।ਜਿਸ ਕਾਰਨ ਕਿਸਾਨਾਂ ‘ਚ ਰੋਸ ਵੱਧਦਾ ਜਾ ਰਿਹਾ ਹੈ ।

 

View this post on Instagram

 

A post shared by Satwinder Bitti (@satwinder_bitti)

Related Post