ਗਾਇਕ ਸਤਵਿੰਦਰ ਬੁੱਗਾ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰ-ਗੱਦੀ ਦਿਵਸ ‘ਤੇ ਦਿੱਤੀ ਵਧਾਈ
ਗਾਇਕ ਸਤਵਿੰਦਰ ਬੁੱਗਾ ਨੇ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਬਾਲ ਉਮਰੇ ਸੁਚੱਜੇ ਢੰਗ ਦੇ ਨਾਲ ਸਿੱਖ ਕੌਮ ਦੀ ਅਧਿਆਤਮਿਕ ਰਹਿਨੁਮਾਈ ਕਰਨ ਵਾਲੇ ਅੱਠਵੇਂ ਗੁਰੂ, ਧਨ-ਧਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰ ਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।
ਹੋਰ ਪੜ੍ਹੋ : ਗਾਇਕ ਸਤਵਿੰਦਰ ਬੁੱਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

ਆਓ ਬਾਲਾ ਪ੍ਰੀਤਮ ਜੀ ਦੇ ਚਰਨਾਂ ‘ਚ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ’।ਗਾਇਕ ਸਤਵਿੰਦਰ ਬੁੱਗਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਆਪਣੇ ਚਾਹੁਣ ਵਾਲਿਆਂ ਦੇ ਨਾਲ ਰੁਬਰੂ ਹੁੰਦੇ ਰਹਿੰਦੇ ਹਨ ।

ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਟਿਆਲਾ ਫੇਰੀ ਦੌਰਾਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਸਨ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
View this post on Instagram
ਦੱਸ ਦਈਏ ਕਿ ਸਤਵਿੰਦਰ ਬੁੱਗਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤ ਅੱਜ ਵੀ ਓਨੇ ਹੀ ਮਕਬੂਲ ਹਨ ਜਿੰਨੇ ਕਿ ਪਹਿਲਾਂ ਹੁੰਦੇ ਸਨ।