ਗਾਇਕ ਸਤਵਿੰਦਰ ਬੁੱਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

By  Shaminder November 4th 2020 01:21 PM

ਸਤਵਿੰਦਰ ਬੁੱਗਾ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਭਾਵੇਂ ਉਹ ਉਨ੍ਹਾਂ ਦੇ ਪ੍ਰੋਜੈਕਟਸ ਦੇ ਨਾਲ ਸਬੰਧਤ ਹੋਣ ਜਾਂ ਫਿਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ । ਉਹ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਦੇ ਨਾਲ ਰੁਬਰੂ ਹੁੰਦੇ ਰਹਿੰਦੇ ਹਨ ।

satwinder bugga

ਸਤਵਿੰਦਰ ਬੁੱਗਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ । ਇਸ ਮੌਕੇ ਉਨ੍ਹਾਂ ਨੇ ਇਲਾਹੀ ਸ਼ਬਦ ਗੁਰਬਾਣੀ ਵੀ ਸਰਵਣ ਕੀਤੀ ।

ਹੋਰ ਪੜ੍ਹੋ : ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ‘ਤੇ ਗਾਇਕ ਸਤਵਿੰਦਰ ਬੁੱਗਾ ਨੇ ਦਿੱਤੀ ਸੰਗਤਾਂ ਨੂੰ ਵਧਾਈ

satwinder bugga

ਸਤਵਿੰਦਰ ਬੁੱਗਾ ਅਕਸਰ ਗੁਰੂ ਘਰ ਦੇ ਦਰਸ਼ਨਾਂ ਲਈ ਜਾਂਦੇ ਹਨ ਅਤੇ ਉੱਥੋਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ ।

Satwinder bugga

ਉਨ੍ਹਾਂ ਦੇ ਗਾਏ ਗੀਤ ਅੱਜ ਵੀ ਓਨੇ ਹੀ ਮਕਬੂਲ ਹੁੰਦੇ ਹਨ ਜਿੰਨੇ ਕਿ ਪਹਿਲਾਂ ।ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਬੀਟ ਸੌਂਗ ਹੋਣ ਜਾਂ ਫਿਰ ਸੈਡ ਸੌਂਗ ।

 

Related Post