ਗਾਇਕਾ ਸ਼ੈਰੀ ਦੀਪ ਦਾ ਨਵਾਂ ਗੀਤ ‘ਮਾਰੂ ਗੁੱਤ ਡੰਗ’ ਹੋਇਆ ਰਿਲੀਜ਼

By  Shaminder January 6th 2021 02:43 PM -- Updated: January 6th 2021 02:45 PM

ਗਾਇਕਾ ਸ਼ੈਰੀ ਦੀਪ ਦੀ ਆਵਾਜ਼ ‘ਚ ਨਵਾਂ ਗੀਤ ‘ਮਾਰੂ ਗੁੱਤ ਡੰਗ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਸੁਣ ਸਕਦੇ ਹੋ ।ਇਸ ਗੀਤ ਦੇ ਬੋਲ ਸ਼ੈਰੀ ਦੀਪ ਨੇ ਖੁਦ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਤੇਜਵੰਤ ਕਿੱਟੂ ਨੇ । ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

sharry deep

ਪੀਟੀਸੀ ਰਿਕਾਰਡਜ਼ ਵੱਲੋਂ ਆਏ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਨਵੇਂ ਗਾਇਕਾਂ ਨੂੰ ਗਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਸ਼ੈਰੀ ਮਾਨ ਦਾ ਇਹ ਦੇਸੀ ਅੰਦਾਜ਼ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਫੋਟੋ ‘ਤੇ ਆਏ ਲੱਖਾਂ ਦੀ ਗਿਣਤੀ ‘ਚ ਲਾਈਕਸ

sharry deep

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਸਰੋਤਿਆਂ ਲਈ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

sharry deep

ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਤੁਸੀਂ ਵੀ ਦੇਸ਼ ਅਤੇ ਦੁਨੀਆ ਦੇ ਕੋਨੇ ਕੋਨੇ ਤੱਕ ਆਪਣਾ ਟੈਲੇਂਟ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਕਾਰਡ ਕਰਵਾ ਸਕਦੇ ਹੋ ।

 

 

Related Post