ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਪਿਤਾ ਨੂੰ ਕੁਝ ਇਸ ਤਰ੍ਹਾਂ ਦਿੱਤੀ ਜਨਮ ਦਿਨ ਦੀ ਵਧਾਈ

By  Rupinder Kaler January 5th 2021 02:09 PM

ਗਾਇਕ ਸਿੱਧੂ ਮੂਸੇਵਾਲਾ ਆਪਣੇ ਪਿਤਾ ਦੇ ਕਾਫੀ ਕਰੀਬ ਹੈ । ਉਹ ਅਕਸਰ ਆਪਣੇ ਗੀਤਾਂ ਵਿੱਚ ਪਿਤਾ ਦੀ ਗੱਲ ਕਰਦਾ ਦਿਖਾਈ ਦਿੰਦਾ ਹੈ । ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਨਮ ਦਿਨ ਹੈ । ਇਸ ਖ਼ਾਸ ਮੌਕੇ ਤੇ ਸਿੱਧੂ ਮੂਸੇਵਾਲਾ ਨੇ ਬਹੁਤ ਹੀ ਖ਼ਾਸ ਤਸਵੀਰ ਆਪਣੇ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਹੈ ।

ਹੋਰ ਪੜ੍ਹੋ :

ਦਿਲਜੀਤ ਨਾਲ ਪੰਗੇ ਲੈਣੋਂ ਨਹੀਂ ਟਲਦੀ ਕੰਗਨਾ ਰਣੌਤ, ਟਵੀਟ ਕਰਕੇ ਦਿਲਜੀਤ ਨੂੰ ਕਿਹਾ ‘ਲੋਕਲ ਕ੍ਰਾਂਤੀਕਾਰੀ’

ਹਰ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਕਰਨ ਲਈ ਤਿਆਰ ਕਿਸਾਨ, ਮੀਂਹ ਦੌਰਾਨ ਖਾਲਸਾ ਏਡ ਵੀ ਨਿਰਸਵਾਰਥ ਭਾਵ ਨਾਲ ਨਿਭਾ ਰਹੀ ਸੇਵਾ

ਇਸ ਤਸਵੀਰ ਵਿੱਚ ਸਿੱਧੂ ਮੂਸੇਵਾਲਾ ਤੇ ਉਸ ਦੇ ਪਿਤਾ ਦਿਖਾਈ ਦੇ ਰਹੇ ਹਨ । ਸਿੱਧੂ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਤਸਵੀਰ ਤੇ ਲੋਕ ਲਗਾਤਾਰ ਕਮੈਂਟ ਕਰਕੇ ਦੋਹਾਂ ਸਿੱਧੂਆਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਸਿੱਧੂ ਮੂਸੇ ਵਾਲਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦਾ ਹੈ । ਉਹ ਅਕਸਰ ਆਪਣੀਆਂ ਛੋਟੀਆਂ ਛੋਟੀਆਂ ਖੁਸ਼ੀਆਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦਾ ਹੈ । ਸਿੱਧੂ ਦੇ ਪ੍ਰਸ਼ੰਸਕਾਂ ਵੀ ਉਹਨਾਂ ਦੀਆਂ ਪੋਸਟਾਂ ਨੂੰ ਕਾਫੀ ਪਸੰਦ ਵੀ ਕਰਦੇ ਹਨ ।

Related Post