ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਸੰਗਤਾਂ ਨੂੰ ਦਿੱਤੀ ਵਧਾਈ

By  Shaminder December 12th 2020 05:01 PM -- Updated: December 12th 2020 05:09 PM

ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ ਅਤੇ ਇਸ ਪੋਸਟ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਸੰਗਤਾਂ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਹੈ ।

baba-fateh singh ji

ਉਨ੍ਹਾਂ ਨੇ ਇਸ ਪੋਸਟ ਨੂੰ ਸਾਂਝੇ ਕਰਦੇ ਹੋਏ ਲਿਖਿਆ ਕਿ ‘ਬਾਬਾ ਫਤਿਹ ਸਿੰਘ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜੀ ਦੇ ਜਨਮ ਦਿਵਸ ‘ਤੇ ਸਭ ਨੂੰ ਲੱਖ -ਲੱਖ ਵਧਾਈਆਂ ਜੀ’। ਉਨ੍ਹਾਂ ਦੀ ਇਸ ਪੋਸਟ ‘ਤੇ ਸਭ ਬਾਬਾ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ ।

ਹੋਰ ਪੜ੍ਹੋ : ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਨਵਾਂ ਗੀਤ ‘ਚੜਦਾ ਪੰਜਾਬ’ ਰਿਲੀਜ਼

baba-fateh-singh-and-baba-zorawar-singh-ji

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਸ੍ਰੀ ਆਨੰਦੁਪਰ ਸਾਹਿਬ ਵਿਖੇ ਹੋਇਆ।

sukhshinder

 

ਗੁਰਦੁਆਰਾ ਫਤਹਿਗੜ੍ਹ ਸਾਹਿਬ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਧਰਮ ਹਿਤ ਦਿੱਤੀ ਅਦੁੱਤੀ-ਸ਼ਹਾਦਤ ਦੀ ਅਮਰ ਯਾਦਗਾਰ ਵਜੋਂ ਸੁਸ਼ੋਭਿਤ ਹੈ।

 

View this post on Instagram

 

A post shared by Sukshinder Shinda (@sukshindershinda)

ਕਲਗੀਧਰ ਪਾਤਸ਼ਾਹ ਦੇ ਛੋਟੇ ਬਹਾਦਰ ਸਪੂਤ ਸ੍ਰੀ ਅਨੰਦਪੁਰ ਸਾਹਿਬ ਦੀ ਭਿਆਨਕ ਜੰਗ ਸਮੇਂ ਮਾਤਾ ਗੁਜਰੀ ਸਮੇਤ ਗੁਰਦੁਆਰਾ ਪਰਿਵਾਰ ਵਿਛੋੜਾ ਦੇ ਸਥਾਨ ਤੋਂ ਖਾਲਸਾਈ ਪਰਿਵਾਰ ਨਾਲੋਂ ਵਿਛੜ ਗਏ।

 

Related Post