ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ‘ਤੇ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਸ਼ਰਧਾਂਜਲੀ

By  Shaminder December 28th 2020 02:05 PM

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ । ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ ।

Chote-Sahibzaade

ਇਤਿਹਾਸ ਦੇ ਪੰਨਿਆਂ 'ਚ ਜਦੋਂ ਵੀ ਮਹਾਨ ਸ਼ਹਾਦਤਾਂ ਦਾ ਜ਼ਿਕਰ ਹੁੰਦਾ ਹੈ ਤਾਂ ਉਨ੍ਹਾਂ ਦੀ ਸ਼ੁਰੂਆਤ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਤੋਂ ਹੁੰਦੀ ਹੈ।

ਹੋਰ ਪੜ੍ਹੋ : ਅਦਾਕਾਰ ਰਜਨੀਕਾਂਤ ਹਸਪਤਾਲ ‘ਚੋਂ ਹੋਏ ਡਿਸਚਾਰਜ

chote sahibzade

ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ 9 ਸਾਲ ਤੇ ਬਾਬਾ ਫ਼ਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਫ਼ਤਿਹਗੜ੍ਹ ਸਾਹਿਬ 'ਚ ਹਰ ਸਾਲ ਤਿੰਨ ਦਿਨ ਤਕ ਸ਼ਹੀਦੀ ਜੋੜ ਮੇਲ ਹੁੰਦਾ ਹੈ।

chote sahibzade

ਗਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਛੋਟੀਆਂ ਜਿੰਦਾਂ ਦਾ ਵੱਡਾ ਸਾਕਾ ਹੈ। ਉਨ੍ਹਾਂ ਨੇ ਉਮਰ ਦੇ ਬੰਧਨ ਤੋੜ ਕੇ ਜਿਸ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਸੀ, ਉਹ ਲਾਸਾਨੀ ਹੈ। ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਸਾਹਸ ਨੇ ਜੋ ਸੁਨਹਿਰੀ ਇਤਿਹਾਸ ਸਿਰਜਿਆ, ਉਹ ਅੱਜ ਵੀ ਕੌਮ ਦਾ ਮਾਰਗਦਰਸ਼ਨ ਕਰ ਕਰ ਰਿਹਾ ਹੈ ।

 

View this post on Instagram

 

A post shared by Sukshinder Shinda (@sukshindershinda)

Related Post