ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਧਾਰਮਿਕ ਗੀਤ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

By  Shaminder December 21st 2021 06:06 PM

ਗਾਇਕ ਸੁਖਸ਼ਿੰਦਰ ਸ਼ਿੰਦਾ (Sukshinder Shinda) ਦਾ ਨਵਾਂ ਧਾਰਮਿਕ ਗੀਤ ( religious song) ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਮਿੰਟੂ ਹੇਅਰ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਖੁਦ ਸ਼ੁਖਸ਼ਿੰਦਰ ਸ਼ਿੰਦਾ ਨੇ । ਇਸ ਧਾਰਮਿਕ ਗੀਤ ‘ਚ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਛੋਟੀਆਂ ਜਿੰਦਾਂ ਨੇ ਸਾਰੀ ਕੌਮ ਦੇ ਦੁੱਖ ਵੰਡ ਲਏ । ਇਸ ਦੇ ਨਾਲ ਹੀ ਇਸ ਧਾਰਮਿਕ ਗੀਤ ਦੇ ਵੀਡੀਓ ‘ਚ ਬਹੁਤ ਹੀ ਸੋਹਣਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਆਪਣੇ ਗੁਰੂ ਸਾਹਿਬਾਨ ਦੇ ਪਾਏ ਪੂਰਨਿਆਂ ‘ਤੇ ਸਾਨੂੰ ਸਭ ਨੂੰ ਚੱਲਣ ਦੀ ਲੋੜ ਹੈ ।

Sukhshinder shinda song , image From Sukhshinder shinda song ,

ਹੋਰ ਪੜ੍ਹੋ : ਹਾਰਡੀ ਸੰਧੂ ਦੇ ‘ਬਿਜਲੀ ਬਿਜਲੀ’ ਗਾਣੇ ‘ਤੇ ਇਸ ਪਿਉ ਧੀ ਦਾ ਡਾਂਸ ਵੀਡੀਓ ਹੋਇਆ ਵਾਇਰਲ, ਲੋਕਾਂ ਨੂੰ ਆ ਰਿਹਾ ਪਸੰਦ

ਕਿਸ ਤਰ੍ਹਾਂ ਉਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਸਭ ਕੁਝ ਵਾਰ ਦਿੱਤਾ ਪਰ ਸਾਨੂੰ ਆਪਣੇ ਝਗੜੇ ਝਮੇਲਿਆਂ ਤੋਂ ਹੀ ਫੁਰਸਤ ਨਹੀਂ ਮਿਲਦੀ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਪੜ੍ਹ ਕੇ ਉਨ੍ਹਾਂ ‘ਤੇ ਅਮਲ ਕਰ ਸਕੀਏ ।

Sukhshinder shinda song image From Sukhshinder shinda song

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਖਸ਼ਿੰਦਰ ਸ਼ਿੰਦਾ ਕਈ ਧਾਰਮਿਕ ਗੀਤ ਕੱਢ ਚੁੱਕੇ ਹਨ ਅਤੇ ਇਨ੍ਹਾਂ ਧਾਰਮਿਕ ਗੀਤਾਂ ਨੂੰ ਸੰਗਤਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਏਨੀਂ ਦਿਨੀਂ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਿਹਾ ਹੈ ਜਿਸ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ । ਹਰ ਸਾਲ ਇਨ੍ਹਾਂ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਇਸ ਲਈ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਂਦੇ ਹਨ । ਜਿਸ ‘ਚ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹਨ ।

Related Post