ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਗੀਤ 'The World Is Watching' ਹੋਇਆ ਰਿਲੀਜ਼

By  Shaminder February 22nd 2021 03:46 PM

ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਗੀਤ 'The World Is Watching'  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਰੋਮੀ ਬੈਂਸ ਨੇ ਲਿਖੇ ਨੇ,ਜਦੋਂਕਿ ਮਿਊਜ਼ਿਕ ਦਿੱਤਾ ਹੈ ਖੁਦ ਸੁਖਸ਼ਿੰਦਰ ਸ਼ਿੰਦਾ ਨੇ । ਇਸ ਗੀਤ ‘ਚ ਕਿਸਾਨਾਂ ਦੇ ਹੱਕ ‘ਚ ਬੋਲਣ ਵਾਲੀਆਂ ਵਿਸ਼ਵ ਦੀਆਂ ਨਾਮੀ ਹਸਤੀਆਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

the world is watching

ਹੋਰ ਪੜ੍ਹੋ : ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਤੋਂ ਹਰਫ ਚੀਮਾ ਨੇ ਸਾਂਝਾ ਕੀਤਾ ਵੀਡੀਓ

farmer

ਦੱਸ ਦਈਏ ਕਿ ਕਿਸਾਨਾਂ ਦੇ ਹੱਕ ‘ਚ ਸੁਖਸ਼ਿੰਦਰ ਸ਼ਿੰਦਾ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਕਿਸਾਨਾਂ ਦੇ ਹੱਕ ‘ਚ ਲਗਾਤਾਰ ਕਈ ਗੀਤ ਵੀ ਰਿਲੀਜ਼ ਕਰ ਚੁੱਕੇ ਹਨ ।ਉਹ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀ ਸਪੋਰਟ ਕਰਦੇ ਆ ਰਹੇ ਹਨ । ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ । ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ।

farmer

ਪਰ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਹਾਲੇ ਤੱਕ ਨਹੀਂ ਕੀਤੀ ਗਈ ਹੈ । ਜਿਸ ਕਾਰਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਣਾਅ ਵੱਧਦਾ ਜਾ ਰਿਹਾ ਹੈ । ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ, ਪਰ ਇਹ ਗੱਲਬਾਤ ਹਰ ਵਾਰ ਬੇਨਤੀਜਾ ਹੀ ਸਾਬਿਤ ਹੋਈ ਹੈ ।

Related Post