ਗਾਇਕ ਤਰਸੇਮ ਜੱਸੜ ਨੇ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ, ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

By  Lajwinder kaur December 24th 2021 11:11 AM

ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਸ਼ਹੀਦੀ ਵਾਲੇ ਦਿਨ ਚੱਲ ਰਹੇ ਨੇ। ਸਿੱਖ ਇਤਿਹਾਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸੰਗਤਾਂ ਸ੍ਰੀ ਫਤਿਹਗੜ੍ਹ ‘ਚ ਸ਼ਹੀਦੀ ਜੋੜ ਮੇਲ ‘ਚ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀਆਂ ਹਨ। ਗਾਇਕ ਤਰਸੇਮ ਜੱਸੜ Tarsem Jassar ਵੀ ਆਪਣੀ ਟੀਮ ਦੇ ਨਾਲ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਕੋਟਿ-ਕੋਟਿ ਪ੍ਰਣਾਮ ਕੀਤਾ ।

ਹੋਰ ਪੜ੍ਹੋ : ਸਿੱਖ ਇਤਿਹਾਸ ਨੂੰ ਬਿਆਨ ਕਰਦਾ ਰਣਜੀਤ ਬਾਵਾ ਦੇ ਨਵੇਂ ਧਾਰਮਿਕ ਗੀਤ ‘ਸਾਡੇ ਹੀਰੋ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

inside image of tarsem jassar

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਸ਼ਨ ਕਰਦੇ ਹੋਏ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ ਤੇ ਨਾਲ ਲਿਖਿਆ ਹੈ- ‘ਕ੍ਰਿਸਮਸ ਯਾਦ ਭਾਵੇਂ ਸਾਹਿਬਜ਼ਾਦਿਆਂ ਨੂੰ ਭੁੱਲੀਏ ਨਾ...ਧੰਨ ਮਾਂ ਗੁਜਰੀ ਧੰਨ ਸਾਹਿਬਜ਼ਾਦੇ.... #fatehgarhsahib #wmk, ਉਨ੍ਹਾਂ ਨੇ ਨਾਲ ਹੀ ਹੱਥ ਜੋੜੇ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਸਾਂਝੀ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇਹ ਪੁਰਾਣੀ ਤਸਵੀਰ

ਜੇ ਇਤਿਹਾਸ ਚ ਝਾਤੀ ਮਾਰੀਏ ਤਾਂ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਚਮਕੌਰ ਦੀ ਜੰਗ ਵਿਚ ਲੜਦੇ ਹੋਏ ਸ਼ਹੀਦ ਹੋ ਗਏ ਸੀ । ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਵਜ਼ੀਰ ਖਾਂ ਵੱਲੋਂ ਜਿਉਂਦਾ ਨੀਹਾਂ ‘ਚ ਚਿਣ ਕੇ ਸ਼ਹੀਦ ਕੀਤਾ ਗਿਆ। ਵੱਡੀ ਗਿਣਤੀ ਚ ਸੰਗਤਾਂ ਅਤੇ ਕਲਾਕਾਰ ਸ੍ਰੀ ਫਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਚ ਨਤਮਸਤਕ ਹੁੰਦੇ ਹੋਏ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਨੇ।

guru gobind singh ji-min image From google

ਜੇ ਗੱਲ ਕਰੀਏ ਤਰਸੇਮ ਜੱਸੜ ਦੇ ਵਰਕ ਫਰੰਟ ਦੀ ਤਾਂ ਉਹ ਸਮੇਂ-ਸਮੇਂ ਤੇ ਆਪਣੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਰਹਿੰਦੇ ਨੇ। ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। 31 ਦਸੰਬਰ ਨੂੰ ਉਹ ਆਪਣੀ ਨਵੀਂ ਫ਼ਿਲਮ ਗਲਵੱਕੜੀ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ।

 

 

View this post on Instagram

 

A post shared by Tarsem Jassar (@tarsemjassar)

 

Related Post