ਕਿਸਾਨਾਂ ਨਾਲ ਧਰਨੇ ’ਤੇ ਬੈਠੇ ਗਾਇਕ ਹਰਭਜਨ ਮਾਨ, ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ

By  Rupinder Kaler September 25th 2020 02:07 PM

ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਨਾਲ ਨਾਲ ਪੰਜਾਬੀ ਗਾਇਕ ਵੀ ਮੈਦਾਨ ਚ ਨਿੱਤਰੇ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕ ਤੇ ਕਲਾਕਾਰ ਸੋਸ਼ਲ ਮੀਡੀਆ ’ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੇ ਹਨ । ਇਸ ਸਭ ਦੇ ਚਲਦੇ ਅੱਜ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ।

kissan

ਇਸ ਬੰਦ ਨੂੰ ਕਾਮਯਾਬ ਬਨਾਉਣ ਲਈ ਤੇ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਣ ਲਈ ਕਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ । ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਹਨ ।

ਹੋਰ ਪੜ੍ਹੋ :

ਹਰਭਜਨ ਮਾਨ ਨੇ ਕਿਸਾਨਾਂ ਦੇ ਅੰਦੋਲਨ ਦੀ ਕਾਮਯਾਬੀ ਲਈ ਕੁਝ ਇਸ ਤਰ੍ਹਾਂ ਕੀਤੀ ਅਰਦਾਸ

ਈ-ਰਿਕਸ਼ਾ ਦੀ ਸਵਾਰੀ ਕਰਕੇ ਅਫ਼ਸਾਨਾ ਖ਼ਾਨ ਨੇ ਕੀਤਾ ਪੁਰਾਣੇ ਦਿਨਾਂ ਨੂੰ ਯਾਦ, ਬਜ਼ਾਰ ਵਿੱਚ ਇੱਕਠੀ ਹੋਈ ਸੈਲਫੀ ਲੈਣ ਵਾਲਿਆਂ ਦੀ ਭੀੜ

kulwinder billa

ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ।

ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

Related Post