ਗਾਇਕ ਜੈਜ਼ੀ ਬੀ ਅਤੇ ਮਲਕੀਤ ਸਿੰਘ ਨੇ ਮਹਾਰਾਣੀ ਐਲਿਜ਼ਾਬੇਥ ਦੇ ਦਿਹਾਂਤ ‘ਤੇ ਜਤਾਇਆ ਦੁੱਖ, ਤਸਵੀਰਾਂ ਕੀਤੀਆਂ ਸਾਂਝੀਆਂ

By  Shaminder September 9th 2022 02:19 PM -- Updated: September 9th 2022 02:21 PM

ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੇਥ (Elizabeth) ਦਾ ਦਿਹਾਂਤ ਹੋ ਗਿਆ ਹੈ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਮਹਾਰਾਣੀ ਐਲਿਜ਼ਾਬੇਥ ਦੇ ਦਿਹਾਂਤ ‘ਤੇ ਗਾਇਕ ਜੈਜ਼ੀ ਬੀ (Jazzy B) ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਮਹਾਰਾਣੀ ਦੀਆਂ ਤਸਵੀਰਾਂ ਵਾਲਾ ਕੋਲਾਜ਼ ਸ਼ੇਅਰ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

jazzy b share pic Image Source : Instagram

ਹੋਰ ਪੜ੍ਹੋ : ਗਾਇਕ ਸੁਖਵਿੰਦਰ ਸੁੱਖੀ ਦੀ ਪੁੱਤਰ ਏਕਮ ਗਰੇਵਾਲ ਦੇ ਨਾਲ ਤਸਵੀਰ ਹੋ ਰਹੀ ਵਾਇਰਲ, ਪ੍ਰਸ਼ੰਸਕਾਂ ਨੂੰ ਪਿਉ ਪੁੱਤਰ ਦੀ ਜੋੜੀ ਆ ਰਹੀ ਪਸੰਦ

ਇਸ ਦੇ ਨਾਲ ਹੀ ਗਾਇਕ ਮਲਕੀਤ ਸਿੰਘ ਨੇ ਮਹਾਰਾਣੀ ਐਲਿਜ਼ਾਬੇਥ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਮਹਾਰਾਣੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਦੱਸ ਦਈਏ ਕਿ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੇਥ ਨੇ ਸੱਤਰ ਸਾਲ ਦੇ ਕਰੀਬ ਰਾਜ ਕੀਤਾ ।

Malkit singh ,, Image Source : Instagram

ਹੋਰ ਪੜ੍ਹੋ :  ਗਿੱਪੀ ਗਰੇਵਾਲ ਨੇ ‘ਕੈਰੀ ਆਨ ਜੱਟਾ 3’ ਦੀ ਸਟਾਰ ਕਾਸਟ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਸੋਨਮ ਬਾਜਵਾ ਵੀ ਆਈ ਨਜ਼ਰ

ਉਨ੍ਹਾਂ ਦੇ ਦਿਹਾਂਤ ‘ਤੇ ਦੁਨੀਆ ਭਰ ‘ਚ ਸੋਗ ਮਨਾਇਆ ਜਾ ਰਿਹਾ ਹੈ । ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਣੇ ਬਾਲੀਵੁੱਡ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਇਸ ਤੋਂ ਇਲਾਵਾ ਮਲਕੀਤ ਸਿੰਘ ਨੇ ਵੀ ਉਨ੍ਹਾਂ ਨੂੰ ਯਾਦ ਕੀਤਾ ਹੈ ।

Queen Elizabeth II Death: Longest serving monarch of UK dies at 96; Royal Family issues statement Image Source: Twitter

ਮਲਕੀਤ ਸਿੰਘ ਨੂੰ ਮਹਾਰਾਣੀ ਦੇ ਵੱਲੋਂ ਬਰਮਿੰਘਮ ਪੈਲੇਸ ‘ਚ ਸਨਮਾਨਿਤ ਵੀ ਕੀਤਾ ਗਿਆ ਸੀ । ਕੁਝ ਸਾਲ ਪਹਿਲਾਂ ਇਸ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ ।ਮਹਾਰਾਣੀ ਐਲੀਜ਼ਾਬੇਥ ੧੯੫੨ ‘ਚ ਇੰਗਲੈਂਡ ਦੇ ਤਖ਼ਤ ਤੇ ਕਾਬਿਜ਼ ਹੋਈ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਚਾਰਲਸ ਨੇ ਰਾਜਗੱਦੀ ਸੰਭਾਲ ਲਈ ਹੈ।

 

View this post on Instagram

 

A post shared by Malkit Singh (@malkitsingh_goldenstar)

Related Post