Singhsta ਤੇ ਯੋ ਯੋ ਹਨੀ ਸਿੰਘ ਦੇ ਆਉਣ ਵਾਲੇ ਨਵੇਂ ਗੀਤ ‘Billo Tu Agg’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

By  Lajwinder kaur August 13th 2020 01:35 PM -- Updated: August 13th 2020 01:36 PM

Singhsta ਤੇ ਯੋ ਯੋ ਹਨੀ ਸਿੰਘ ਜਿਨ੍ਹਾਂ ਦਾ ਆਉਣ ਵਾਲਾ ਨਵਾਂ ਗੀਤ ‘ਬਿੱਲੋ ਤੂੰ ਅੱਗ’ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ਗਾਇਕ Singhsta ਦਾ ਇਹ ਪਹਿਲਾ ਆਫ਼ੀਸ਼ੀਅਲ ਗੀਤ ਹੈ । ਜਿਸ ਨੂੰ ਲੈ ਕੇ ਉਹ ਬਹੁਤ ਉਤਸ਼ਾਹਿਤ ਨੇ ।

ਇਸ ਗੀਤ ਦਾ ਟੀਜ਼ਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਟੀਜ਼ਰ ਦੀ ਵੀਡੀਓ ਚ ਸਿੰਘਸਟਾ ਤੇ ਯੋ ਯੋ ਹਨੀ ਸਿੰਘ ਦੀ ਅਦਾਕਾਰੀ ਦੀ ਛੋਟੀ ਜਿਹੀ ਝਲਕ ਦੇਖਣ ਨੂੰ ਮਿਲ ਰਹੀ ਹੈ । ਗੀਤ ਦਾ ਟੀਜ਼ਰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ ।

ਜੇ ਗੱਲ ਕਰੀਏ ਯੋ ਯੋ ਹਨੀ ਸਿੰਘ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਆਪਣੇ ਗੀਤਾਂ ਦਾ ਤੜਕਾ ਵੀ ਲਗਾ ਚੁੱਕੇ ਨੇ । ਉਹ ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ, ਦੀਪਿਕਾ ਪਾਦੁਕੋਣ, ਅਕਸ਼ੇ ਕੁਮਾਰ ਤੇ ਕਈ ਹੋਰ ਨਾਮੀ ਕਲਾਕਾਰਾਂ ਦੇ ਨਾਲ ਕੰਮ ਕਰ ਚੁੱਕੇ ਨੇ ।

Related Post