ਪੇਂਡੂ ਸੱਭਿਆਚਾਰ ਤੇ ਰਿਸ਼ਤਿਆਂ ‘ਚ ਪੈਂਦੀਆਂ ਦਰਾਰਾਂ ਨੂੰ ਪੇਸ਼ ਕਰਦਾ ‘ਜੱਦੀ ਸਰਦਾਰ’ ਦਾ ਧਮਾਕੇਦਾਰ ਟਰੇਲਰ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur August 17th 2019 01:24 PM

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਜਿਹੜੇ ਇਕੱਠੇ ਫ਼ਿਲਮ ‘ਜੱਦੀ ਸਰਦਾਰ’ ‘ਚ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਫ਼ਿਲਮ ਦਾ ਟਰੇਲਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ਗੱਲ ਕਰਦੇ ਹਾਂ ਟਰੇਲਰ ਦੀ ਤਾਂ ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਗੱਗੂ ਗਿੱਲ ਤੇ ਹੌਬੀ ਧਾਲੀਵਾਲ ਦੀ ਸ਼ਾਨਦਾਰ ਡਾਇਲਾਗ ਤੇ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਫ਼ਿਲਮ ‘ਚ ਸਿੱਪੀ ਗਿੱਲ ਅਤੇ ਦਿਲਪ੍ਰੀਤ ਢਿੱਲੋਂ ਚਾਚੇ-ਤਾਏ ਦੇ ਮੁੰਡੇ ਦੇ ਰੂਪ ‘ਚ ਨਜ਼ਰ ਆ ਰਹੇ ਹਨ।

ਜਿਨਾਂ ‘ਚ ਸਕਿਆਂ ਭਰਾਵਾਂ ਨਾਲੋਂ ਵੀ ਵੱਧ ਪਿਆਰ ਹੈ। ਦਰਅਸਲ ਇਹ ਫ਼ਿਲਮ ਪਿੰਡ ਦੇ ਦੋ ਨਾਮਵਰ ਸਰਦਾਰਾਂ ਦੇ ਪਰਿਵਾਰਾਂ ਦੀ ਕਹਾਣੀ ਹੈ। ਪਰ ਪਿੰਡ 'ਚ ਰਹਿੰਦੇ  ਸ਼ਰੀਕਿਆਂ ਵੱਲੋਂ ਦੋਵਾਂ ਪਰਿਵਾਰਾਂ ‘ਚ ਅਜਿਹੇ ਪਵਾੜੇ ਪਵਾ ਦਿੰਦੇ ਨੇ। ਜਿਸਦੇ ਚੱਲਦੇ ਦੋਵਾਂ ਪਰਿਵਾਰਾਂ ‘ਚ ਨਿੱਕੀਆਂ-ਨਿੱਕੀਆਂ ਗੱਲਾਂ ਨੂੰ ਲੈ ਕੇ ਰਿਸ਼ਤਿਆਂ ‘ਚ ਦਰਾਰਾਂ ਤੇ ਦੂਰੀਆਂ ਵੱਧਣ ਲੱਗ ਪੈਂਦੀਆਂ ਨੇ। ਫ਼ਿਲਮ ‘ਚ ਗੱਗੂ ਗਿੱਲ ਤੇ ਹੌਬੀ ਧਾਲੀਵਾਲ ਸਕੇ ਭਰਾਵਾਂ ਦੇ ਰੂਪ ‘ਚ ਨਜ਼ਰ ਆਉਂਣਗੇ। ਟਰੇਲਰ ਨੂੰ ਯੈਲੋ ਮਿਊਜ਼ਿਕ ਦੇ ਯੂ-ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

View this post on Instagram

 

after PUTT JATTAN DE we r together again Share Jarroor karna . ਹੋਈਏ ਬਾਝ ਭਰਾਵਾਂ ਤੋੰ ਤਾਂ ਕੁੱਤੇ ਵੀ ਡਰਾਉਂਦੇ ਨੇ, ਜੇ ਹੋਣ ਭਰਾ ਨਾਲ ਤਾਂ ਸ਼ੇਰ ਵੀ ਘਬਰਾਉਂਦੇ ਨੇ... Worldwide Releasing on 6th September 2019 By PTC Motion Pictures and Globe Moviez A Soft Dil Productions and Baljit Singh Johal presetation A Film by MANBHAVAN SINGH #jaddisardar #6september #sippygill #dilpreetdhillon #sawanrupowali #guggugill #hobbydhaliwal #sansaarsandhu #softdilproductions #ptcmotionpictures #globemoviez #yellowmusic

A post shared by Sippy Gill (@sippygillofficial) on Aug 10, 2019 at 8:57am PDT

ਹੋਰ ਵੇਖੋ:ਦਿਲਪ੍ਰੀਤ ਢਿੱਲੋਂ ਤੇ ਅੰਬਰ ਢਿੱਲੋਂ ਦੇ ਵਿਆਹ ਦੀਆਂ ਹਾਈ ਲਾਈਟਸ ਵੀਡੀਓ ਹੋਈ ਸ਼ੋਸਲ ਮੀਡੀਆ ਉੱਤੇ ਵਾਇਰਲ, ਦੇਖੋ ਵੀਡੀਓ

ਪੰਜਾਬੀ ਪੇਂਡੂ ਪਿਛੋਕੜ ਦੇ ਨਾਲ ਸਬੰਧਿਤ ਇਸ ਫ਼ਿਲਮ ਦੀ ਕਹਾਣੀ ਧੀਰਜ ਕੁਮਾਰ ਤੇ ਕਰਨ ਸੰਧੂ ਹੋਰਾਂ ਵੱਲੋਂ ਮਿਲਕੇ ਲਿਖੀ ਗਈ ਹੈ ਤੇ ਮਨਭਾਵਨ ਸਿੰਘ ਵੱਲੋਂ ਡਾਇਰੈਕਟ ਕੀਤੀ ਗਈ ਹੈ। ਫ਼ਿਲਮ ‘ਚ ਕਈ ਹੋਰ ਨਾਮੀ ਕਲਾਕਾਰ ਜਿਵੇਂ ਗੁਰਮੀਤ ਸਾਜਨ, ਅਨੀਤਾ ਦੇਵਗਨ, ਧੀਰਜ ਕੁਮਾਰ, ਯਾਦ ਗਰੇਵਾਲ, ਸਾਵਨ ਰੂਪੋਵਾਲੀ, ਸੰਸਾਰ ਸੰਧੂ, ਅਮਨ ਕੌਤਿਸ਼, ਗੁਰਮੀਤ ਸਾਜਨ ਅਹਿਮ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਬਲਜੀਤ ਸਿੰਘ ਜੌਹਲ ਅਤੇ ਦਿਲਪ੍ਰੀਤ ਸਿੰਘ ਜੌਹਲ ਫ਼ਿਲਮ ਜੱਦੀ ਸਰਦਾਰ ਨੂੰ ਪ੍ਰੋਡਿਊਸ ਕਰ ਰਹੇ ਹਨ। ਜੱਦੀ ਸਰਦਾਰ ਫ਼ਿਲਮ ਨੂੰ ਪੀਟੀਸੀ ਮੋਸ਼ਨ ਪਿਕਚਰਸ ਅਤੇ ਗਲੋਬ ਮੂਵੀਜ਼ ਵੱਲੋਂ ਦੁਨੀਆਂ ਭਰ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ। ‘ਸੌਫਟ ਦਿਲ ਪ੍ਰੋਡਕਸ਼ਨ’ ਦੇ ਬੈਨਰ ਹੇਠ ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 

Related Post