ਸਿੱਪੀ ਗਿੱਲ ਦਾ ਨਵਾਂ ਗੀਤ ‘ਜੱਟੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur March 19th 2020 06:03 PM -- Updated: March 19th 2020 06:04 PM

ਪੰਜਾਬੀ ਗਾਇਕ ਸਿੱਪੀ ਗਿੱਲ ਜੋ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ‘ਜੱਟੀ’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਗੀਤ ਨੂੰ ਰਿਲੀਜ਼ ਹੋਏ ਕੁਝ ਹੀ ਸਮਾਂ ਹੋਇਆ ਹੈ ਤੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਹੋਰ ਵੇਖੋ:ਪੈਵੀ ਘੁੰਮਣ ਆਪਣੀ 'Phantom Boliyan’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣੇ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

‘ਜੱਟੀ’ ਗੀਤ ਨੂੰ ਸਿੱਪੀ ਗਿੱਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦੇ ਬੋਲ ਲਾਲੀ ਮੁੰਡੀ (LALLY MUNDI) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ MANNA MUSIC ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਨੇ ਦਿੱਤਾ ਹੈ । ਇਸ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਿੱਪੀ ਗਿੱਲ ਤੇ ਪੰਜਾਬੀ ਮਾਡਲ ਗਿੰਨੀ ਕਪੂਰ । ਚੱਕਵੀਂ ਬੀਟ ਵਾਲਾ ਇਹ ਸੌਂਗ Royal Music Gang ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਜੇ ਗੱਲ ਕਰੀਏ ਸਿੱਪੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਜਲਦ ‘ਮਰਜਾਣੇ’ ਟਾਈਟਲ ਹੇਠ ਬਣ ਰਹੀ ਫ਼ਿਲਮ ‘ਚ ਲੀਡ ਰੋਲ ਨਿਭਾਉਂਦੇ ਹੋਏ ਨਜ਼ਰ ਆਉਣਗੇ । ਇਹ ਫ਼ਿਲਮ 10 ਜੁਲਾਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ ।

Related Post