ਸਿੱਪੀ ਗਿੱਲ ਦੀ ਪਤਨੀ ਦੇ ਨਾਲ ਖ਼ੂਬਸੂਰਤ ਤਸਵੀਰ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

By  Shaminder July 18th 2022 12:36 PM

ਸਿੱਪੀ ਗਿੱਲ (Sippy Gill) ਦੀ ਪਤਨੀ (Wife) ਅਰਲੀਨ ਦੇ ਨਾਲ ਇੱਕ ਖ਼ੂਬਸੂਰਤ ਤਸਵੀਰ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਅਰਲੀਨ ਸਿੱਪੀ ਗਿੱਲ ਦੇ ਨਾਲ ਨਜ਼ਰ ਆ ਰਹੀ ਹੈ ।ਸਿੱਪੀ ਗਿੱਲ ਨੇ ਅਸਮਾਨੀ ਰੰਗ ਦੀ ਟੀ-ਸ਼ਰਟ ਪਾਈ ਹੈ ਅਤੇ ਇਸ ਦੇ ਨਾਲ ਉਨ੍ਹਾਂ ਨੇ ਜੀਨਸ ਦੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ ਜਦੋਂਕਿ ਸਿੱਪੀ ਗਿੱਲ ਦੀ ਪਤਨੀ ਟ੍ਰੈਕ ਸੂਟ ‘ਚ ਨਜ਼ਰ ਆ ਰਹੀ ਹੈ ।

sippy gill ,,, image From instagram

ਹੋਰ ਪੜ੍ਹੋ : ਸਿੱਪੀ ਗਿੱਲ ਪਤਨੀ ਅਤੇ ਬੇਟੇ ਦੇ ਨਾਲ ਹਿੱਲ ਸਟੇਸ਼ਨ ‘ਤੇ ਬਿਤਾ ਰਹੇ ਸਮਾਂ, ਵੇਖੋ ਵੀਡੀਓ

ਇਸ ਤਸਵੀਰ ਨੂੰ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਜੋੜੀ ਦੀ ਤਸਵੀਰ ‘ਤੇ ਕਮੈਂਟਸ ਕਰ ਰਹੇ ਹਨ । ਸਿੱਪੀ ਗਿੱਲ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਕੋਈ ਨਿੱਜੀ ਤਸਵੀਰਾਂ ਸਾਂਝੀਆਂ ਕਰਦੇ ਹੋਣ ।ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Sippy Gill, image From instagram

ਹੋਰ ਪੜ੍ਹੋ : ਗਾਇਕ ਸਿੱਪੀ ਗਿੱਲ ਨੇ ਲਈ ਨਵੀਂ ਕਾਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ਦੀ ਸੇਵਾ ਕਰਦੇ ਆ ਰਹੇ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸਿੱਪੀ ਗਿੱਲ ਹੁਣ ਤੱਕ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ । ਉਨ੍ਹਾਂ ਦੀ ਫ਼ਿਲਮ ‘ਜੱਦੀ ਸਰਦਾਰ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।

Sippy Gill, image From instagram

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਗੁੱਗੂ ਗਿੱਲ ਅਤੇ ਦਿਲਪ੍ਰੀਤ ਢਿੱਲੋਂ ਵੀ ਨਜ਼ਰ ਆਏ ਸਨ ।ਇਸ ਤੋਂ ਇਲਾਵਾ ਉਹ ਫ਼ਿਲਮ ‘ਮਰਜਾਣੇ’ ‘ਚ ਵੀ ਦਿਖਾਈ ਦਿੱਤੇ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ ।

 

View this post on Instagram

 

A post shared by Sippy Gill (@sippygillofficial)

Related Post