ਕਰਮ ਰਾਜਪੂਤ ਦੇ ਨਵੇਂ ਗਾਣੇ ‘ਸੋਹਣੀ ਸੂਰਤ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

By  Rupinder Kaler September 10th 2019 10:28 AM -- Updated: September 11th 2019 10:49 AM

ਪੀਟੀਸੀ ਰਿਕਾਰਡਜ਼ ਨੇ ਕਰਮ ਰਾਜਪੂਤ ਦਾ ਗਾਣਾ ‘ਸੋਹਣੀ ਸੂਰਤ’ ਵਰਲਡ ਵਾਈਡ ਰਿਲੀਜ਼ ਕਰ ਦਿੱਤਾ ਹੈ ।‘ਸੋਹਣੀ ਸੂਰਤ’ ਟਾਈਟਲ ਹੇਠ ਰਿਲੀਜ਼ ਕੀਤੇ ਗਏ ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਕਰਮ ਰਾਜਪੂਤ ਦੀ ਅਵਾਜ਼ ਵਿੱਚ ਰਿਕਾਰਡ ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ਤੇ ਦਿਖਾਇਆ ਜਾ ਰਿਹਾ ਹੈ ।

ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਹ ਗਾਣਾ ਇਸ਼ਕ ਮਜ਼ਾਜੀ ਤੇ ਇਸ਼ਕ ਹਕੀਕੀ ਨੂੰ ਪੇਸ਼ ਕਰਦਾ ਹੈ । ਇਸ ਦੇ ਬੋਲ ਸੂਫ਼ੀ ਰੰਗ ਵਿੱਚ ਰੰਗੇ ਹੋਏ ਹਨ । ਕਰਮ ਰਾਜਪੂਤ ਦੀ ਅਵਾਜ਼ ਇਸ ਗਾਣੇ ਨੂੰ ਹੋਰ ਵੀ ਖੂਬਸੁਰਤ ਬਣਾ ਦਿੰਦੀ ਹੈ । ਇਸ ਗਾਣੇ ਦੇ ਬੋਲ Sunny Dhakowal ਨੇ ਲਿਖੇ ਹਨ ਜਦੋਂ ਕਿ ਗਾਣੇ ਦਾ ਸੰਗੀਤ ਦਿਲਜੀਤ ਸਿੰਘ ਨੇ ਤਿਆਰ ਕੀਤਾ ਹੈ ।

ਗਾਣੇ ਦੀ ਵੀਡੀਓ ਰਾਜਨ ਸ਼ਰਮਾ ਤੇ ਪ੍ਰਭਜੋਤ ਸਿੰਘ ਨੇ ਤਿਆਰ ਕੀਤੀ ਹੈ । ਇਸ ਗਾਣੇ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ ਕੀਤਾ ਗਿਆ ਹੈ । ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਰਿਕਾਰਡਜ਼ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਲਈ ਲਗਾਤਾਰ ਨਵੇਂ ਤੋਂ ਨਵੇਂ ਗਾਣੇ ਲੈ ਕੇ ਆ ਰਿਹਾ ਹੈ । ਇਸ ਤੋਂ ਪਹਿਲਾਂ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਗਾਣਿਆਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Related Post