Jasmine Sandlas: ਜੈਸਮੀਨ ਸੈਂਡਲਾਸ ਨੇ ਨਵੇਂ ਗੀਤ Jhumka ਦਾ ਟੀਜ਼ਰ ਹੋਇਆ ਰਿਲੀਜ਼, ਗਾਇਕਾ ਨੇ ਪੰਜਾਬੀ ਲੁੱਕ 'ਚ ਜਿੱਤਿਆ ਦਿਲ

ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਸੰਗੀਤ ਜਗਤ ਦੀਆਂ ਟੌਪ ਗਾਇਕਾਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਨੂੰ ਵੀ ਵਿਖਾਇਆ ਹੈ। ਦੱਸ ਦੇਈਏ ਕਿ ਜੈਸਮੀਨ ਵੱਲੋਂ ਆਪਣੇ ਨਵੇਂ ਗੀਤ ਝੂਮਕਾ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ।

By  Pushp Raj October 10th 2023 03:17 PM -- Updated: October 10th 2023 03:22 PM

Jasmine Sandlas New Song Jhumka Teaser: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ (Jasmine Sandlas) ਸੰਗੀਤ ਜਗਤ ਦੀਆਂ ਟੌਪ ਗਾਇਕਾਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਨੂੰ ਵੀ ਵਿਖਾਇਆ ਹੈ। ਦੱਸ ਦੇਈਏ ਕਿ ਜੈਸਮੀਨ ਵੱਲੋਂ ਆਪਣੇ ਨਵੇਂ ਗੀਤ ਝੂਮਕਾ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ।

ਖਾਸ ਗੱਲ ਇਹ ਹੈ ਕਿ ਜੈਸਮੀਨ ਇਸ ਵਿੱਚ ਆਪਣੇ ਵੱਖਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਬਲੈਕ ਪੰਜਾਬੀ ਸੂਟ ਵਿੱਚ ਲੁੱਕ ਹਰ ਕਿਸੇ ਨੂੰ ਦੀਵਾਨਾ ਬਣਾ ਰਿਹਾ ਹੈ। ਵੇਖੋ ਗਾਇਕਾ ਵੱਲੋਂ ਸ਼ੇਅਰ ਕੀਤਾ ਗਿਆ ਗੀਤ ਝੂਮਕਾ ਦਾ ਟੀਜ਼ਰ...। 

View this post on Instagram

A post shared by Dr Zeus (@drzeusworld)


ਦੱਸ ਦੇਈਏ ਕਿ ਜੈਸਮੀਨ ਵੱਲੋਂ ਗੀਤ ਝੂਮਕਾ ਨੂੰ ਆਵਾਜ਼ ਦਿੱਤੀ ਗਈ ਹੈ। ਇਸ ਵਿੱਚ Dr Zeus ਵੀ ਪੰਜਾਬੀ ਗਾਇਕਾ ਨਾਲ ਵਿਖਾਈ ਦੇਣਗੇ। ਇਸਦੇ ਬੋਲ Asif Munir ਵੱਲੋਂ ਲਿਖੇ ਗਏ ਹਨ। ਫਿਲਹਾਲ ਪ੍ਰਸ਼ੰਸਕ ਵੀ ਜੈਸਮੀਨ ਦੇ ਨਵੇਂ ਗਾਣੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਦੱਸਣਯੋਗ ਹੈ ਕਿ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਹਾਲ ਹੀ ਵਿੱਚ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਇੱਕ ਲਾਈਵ ਪ੍ਰੋਗਰਾਮ ਕਰਨ ਪੁੱਜੀ ਸੀ। ਇੱਥੇ ਹੀ ਗਾਇਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ।

View this post on Instagram

A post shared by Jasmine Sandlas (@jasminesandlas)


ਹੋਰ ਪੜ੍ਹੋ: Jasmin Bhasin: ਬਿੱਗ ਬੌਸ ਫੇਮ ਜੈਸਮੀਨ ਭਸੀਨ ਦੀ ਹਾਲਤ ਵਿਗੜ ਗਈ, ਹਸਪਤਾਲ 'ਚ ਭਰਤੀ

ਇਸ ਦੇ ਨਾਲ ਹੀ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹਾਂ। ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਜੈਸਮੀਨ ਦੀ ਈਪੀ ਰੂਡ ਰਿਲੀਜ਼ ਹੋਈ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।


Related Post