ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਰਿਲੀਜ਼, ਰੁਬੀਨਾ ਬਾਜਵਾ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ

ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਰਿਲੀਜ਼ ਹੋਇਆ ਹੈ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ‘ਚ ਉਨ੍ਹਾਂ ਦੇ ਨਾਲ ਰੁਬੀਨਾ ਬਾਜਵਾ ਦਿਖਾਈ ਦੇ ਰਹੇ ਹਨ । ਗੀਤ ਦੇ ਬੋਲ ਮਨਦੀਪ ਮਾਵੀ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਆਈਕੌਨ ਨੇ ।

By  Shaminder October 6th 2023 03:35 PM

ਰਣਜੀਤ ਬਾਵਾ (Ranjit Bawa)ਦਾ ਨਵਾਂ ਗੀਤ ‘ਗਾਨੀ’ ਰਿਲੀਜ਼ ਹੋਇਆ ਹੈ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ‘ਚ ਉਨ੍ਹਾਂ ਦੇ ਨਾਲ ਰੁਬੀਨਾ ਬਾਜਵਾ ਦਿਖਾਈ ਦੇ ਰਹੇ ਹਨ । ਗੀਤ ਦੇ ਬੋਲ ਮਨਦੀਪ ਮਾਵੀ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਆਈਕੌਨ ਨੇ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ‘ਚ ਇੱਕ ਮੁੰਡੇ ਅਤੇ ਕੁੜੀ ਦੀ ਰੋਮਾਂਟਿਕ ਕਮਿਸਟਰੀ ਨੂੰ ਬਿਆਨ ਕੀਤਾ ਗਿਆ ਹੈ ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ :  ਜਸਬੀਰ ਜੱਸੀ ਮੁੜ ਤੋਂ ਹੋਏ ਲਾਈਵ, ਸਰਦਾਰ ਅਲੀ ਨੂੰ ਦਿੱਤਾ ਜਵਾਬ,ਕਿਹਾ ‘ਸ਼ੇਖ ਫਰੀਦ ਜੀ ਅਤੇ ਪੀਰ ਬੁੱਧੂ ਸ਼ਾਹ ਨੂੰ ਹੋਰਨਾਂ ਨਾਲ ਨਾ ਮਿਲਾਓ’

ਰਣਜੀਤ ਬਾਵਾ ਦਾ ਇਸ ਤੋਂ ਪਹਿਲਾਂ ਗੀਤ ‘ਪੰਜਾਬ ਵਰਗੀ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਰਣਜੀਤ ਬਾਵਾ ਨੇ ਬਤੌਰ ਗਾਇਕ ਕੀਤੀ ਸ਼ੁਰੂਆਤ 

 ਰਣਜੀਤ ਬਾਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਹੱਥ ਅਜ਼ਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਲੈਂਬਰਗਿਨੀ’ ਰਿਲੀਜ਼ ਹੋਈ ਹੈ । ਇਸ ਫ਼ਿਲਮ ‘ਚ ਵੀ ਰਣਜੀਤ ਬਾਵਾ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।  





 




Related Post