ਰਣਜੀਤ ਬਾਵਾ ਦਾ ਨਵਾਂ ਗੀਤ ‘ਬੱਲੇ ਬੱਲੇ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਰਣਜੀਤ ਬਾਵਾ ਦਾ ਅੱਜ ਜਨਮ ਦਿਨ ਹੈ । ਜਨਮ ਦਿਨ ‘ਤੇ ਉਨ੍ਹਾਂ ਨੇ ਪ੍ਰੰਸ਼ਸਕਾਂ ਨੂੰ ਤੋਹਫ਼ੇ ਦੇ ਰੂਪ ‘ਚ ਨਵਾਂ ਗੀਤ ਦਿੱਤਾ ਹੈ ।

By  Shaminder March 14th 2023 04:31 PM -- Updated: March 14th 2023 04:59 PM

ਰਣਜੀਤ ਬਾਵਾ (Ranjit Bawa) ਨੇ ਆਪਣੇ ਜਨਮ ਦਿਨ ‘ਤੇ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ । ਉਨ੍ਹਾਂ ਨੇ ਆਪਣਾ ਨਵਾਂ ਗੀਤ ‘ਬੱਲੇ ਬੱਲੇ’ (Balle Balle) ਦਰਸ਼ਕਾਂ ਦੇ ਲਈ ਰਿਲੀਜ਼ ਕੀਤਾ ਹੈ । ਇਸ ਗੀਤ ‘ਚ ਗਾਇਕ ਨੇ ਆਪਣੇ ਸੰਘਰਸ਼ ਦੇ ਦਿਨਾਂ ਤੋਂ ਲੈ ਕੇ ਹੁਣ ਤੱਕ ਦੇ ਹਾਲਾਤਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਉਸ ਨੇ ਸਪਲੈਂਡਰਾਂ ਤੋਂ ਆਪਣਾ ਸਫਰ ਸ਼ੁਰੂ ਕੀਤਾ ਸੀ ਅਤੇ ਹੁਣ ਡਿਫੈਂਡਰਾਂ ਤੱਕ ਸਫਰ ਤੈਅ ਕਰ ਚੁੱਕੇ ਹਨ ।


ਹੋਰ ਪੜ੍ਹੋ :  ਸੋਨਮ ਕਪੂਰ ਦਾ ਪੁੱਤਰ ਛੇ ਮਹੀਨੇ ਦਾ ਹੋਇਆ, ਅਦਾਕਾਰਾ ਨੇ ਪੁੱਤਰ ਦੇ ਨਾਲ ਸਾਂਝਾ ਕੀਤਾ ਵੈਕੇਸ਼ਨ ਦਾ ਵੀਡੀਓ

ਉਹ ਸਭ ਦੀ ਕਾਮਯਾਬੀ ਦੇ ਲਈ ਅਰਦਾਸ ਵੀ ਕਰ ਰਹੇ ਹਨ ਕਿ ਜਿਨ੍ਹਾਂ ਦਾ ਕੰਮ ਡਾਵਾਂਡੋਲ ਹੋਇਆ ਹੈ ।ਉਹ ਵੀ ਕਾਮਯਾਬ ਹੋਣ ਅਤੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣ।


ਹੋਰ ਪੜ੍ਹੋ : ਗਾਇਕ ਨਿੰਜਾ ਨੀਲਕੰਠ ਮਹਾਦੇਵ ਦੇ ਦਰਬਾਰ ਪਹੁੰਚੇ, ਵੀਡੀਓ ਕੀਤਾ ਸਾਂਝਾ

ਸਰੋਤਿਆਂ ਨੂੰ ਪਸੰਦ ਆ ਰਿਹਾ ਗੀਤ 

 ਇਹ ਗੀਤ ਸਰੋਤਿਆਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ਅਤੇ ਪ੍ਰੰਸ਼ਸਕਾਂ ਨੇ ਵੀ ਇਸ ਗੀਤ ਦੀ ਤਾਰੀਫ ਕੀਤੀ ਹੈ । ਗੀਤ ਦੇ ਬੋਲਾਂ ਦੀ ਗੱਲ ਕਰੀਏ ਤਾਂ ਬੱਬੂ ਨੇ ਇਸ ਗੀਤ ਦੇ ਬੋਲ ਲਿਖੇ ਹਨ ਅਤੇ ਮਿਊਜ਼ਿਕ ਸਿੰਕ ਦੇ ਵੱਲੋਂ ਦਿੱਤਾ ਗਿਆ ਹੈ । ਇਹ ਰਣਜੀਤ ਬਾਵਾ ਦੀ ਐਲਬਮ ‘ਗੌਡਸ ਲੈਂਡ’ ਦਾ ਗੀਤ ਹੈ । 


ਰਣਜੀਤ ਬਾਵਾ ਨੇ ਦਿੱਤੇ ਕਈ ਹਿੱਟ ਗੀਤ 

ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ,ਪਰ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕਾਮਯਾਬ ਅਦਾਕਾਰ ਦੇ ਤੌਰ ‘ਤੇ ਆਪਣੀ ਪਛਾਣ ਬਣਾਈ । 










Related Post