ਫ਼ਿਲਮ ‘ਬੂਹੇ ਬਾਰੀਆਂ’ ਦਾ ਨਵਾਂ ਗੀਤ ‘ਚਿਮਟਾ’ ਜਸਵਿੰਦਰ ਬਰਾੜ ਦੀ ਆਵਾਜ਼ ‘ਚ ਰਿਲੀਜ਼

ਫ਼ਿਲਮ ‘ਬੂਹੇ ਬਾਰੀਆਂ’ ਦਾ ਨਵਾਂ ਗੀਤ ‘ਚਿਮਟਾ’ ਜਸਵਿੰਦਰ ਬਰਾੜ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਪ੍ਰਭ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਚੇਤ ਸਿੰਘ ਦੇ ਵੱਲੋਂ । ਗੀਤ ਨੂੰ ਟਿਪਸ ਪੰਜਾਬੀ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ ।

By  Shaminder August 29th 2023 11:02 AM

ਫ਼ਿਲਮ ‘ਬੂਹੇ ਬਾਰੀਆਂ’ ਦਾ ਨਵਾਂ ਗੀਤ ‘ਚਿਮਟਾ’ ਜਸਵਿੰਦਰ ਬਰਾੜ (Jaswinder Brar)ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਪ੍ਰਭ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਚੇਤ ਸਿੰਘ ਦੇ ਵੱਲੋਂ । ਗੀਤ ਨੂੰ ਟਿਪਸ ਪੰਜਾਬੀ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਫੀਚਰਿੰਗ ‘ਚ ਜਸਵਿੰਦਰ ਬਰਾੜ ਦੇ ਨਾਲ ਨਾਲ ਜਤਿੰਦਰ ਕੌਰ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ ਸਣੇ ਸਾਰੀਆਂ ਹੀਰੋਇਨਾਂ ਨਜ਼ਰ ਆ ਰਹੀਆਂ ਹਨ ।

 ਹੋਰ ਪੜ੍ਹੋ :  ਅਦਾਕਾਰਾ ਪ੍ਰਮਿੰਦਰ ਗਿੱਲ ਦਾ ਫੇਸਬੁੱਕ ਪੇਜ ਹੋਇਆ ਹੈਕ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਫੈਨਸ ਨੂੰ ਦਿੱਤੀ ਜਾਣਕਾਰੀ

ਨੀਰੂ ਬਾਜਵਾ ਪੁਲਿਸ ਅਫਸਰ ਦੇ ਕਿਰਦਾਰ ‘ਚ 

ਫ਼ਿਲਮ ‘ਚ ਨੀਰੂ ਬਾਜਵਾ ਪੁਲਿਸ ਅਫਸਰ ਦੇ ਕਿਰਦਾਰ ‘ਚ ਨਜ਼ਰ ਆਏਗੀ । ਫ਼ਿਲਮ ਮਹਿਲਾਵਾਂ ਦੇ ਆਲੇ ਦੁਆਲੇ ਘੁੰਮਦੀ ਹੈ ।ਜੋ ਕਿ ਆਪਣੇ ਹੱਕਾਂ ਦੇ ਲਈ ਸੰਘਰਸ਼ ਕਰਦੀਆਂ ਹਨ ਅਤੇ ਨੀਰੂ ਬਾਜਵਾ ਵੀ ਸਮਾਜ ‘ਚ ਦੱਬੀਆਂ ਕੁਚਲੀਆਂ ਇਨ੍ਹਾਂ ਮਹਿਲਾਵਾਂ ਦੇ ਲਈ ਅੱਗੇ ਆਉਂਦੀ ਹੈ ਅਤੇ ਉਨ੍ਹਾਂ ਦਾ ਸਾਥ ਦਿੰਦੀ ਹੈ ।


ਇਸ ਤੋਂ ਪਹਿਲਾਂ ਵੀ ਇਸ ਫ਼ਿਲਮ ਦਾ ਇੱਕ ਗੀਤ ‘ਮੁਟਿਆਰਾਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਨੀਰੂ ਬਾਜਵਾ ਅਤੇ ਰੁਬੀਨਾ ਬਾਜਵਾ ਦੇ ਧਮਾਕੇਦਾਰ ਡਾਂਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ।


  ਇਹ ਫ਼ਿਲਮ ਅਗਲੇ ਮਹੀਨੇ ਪੰਦਰਾਂ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਫ਼ਿਲਮ ‘ਚ ਰੁਪਿੰਦਰ ਰੂਪੀ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ, ਮਲਕੀਤ ਰੌਣੀ ਸਣੇ ਕਈ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਰੌਣਕਾਂ ਲਗਾਉਣਗੇ । 

View this post on Instagram

A post shared by Neeru Bajwa (@neerubajwa)



Related Post