ਸੋਨੂੰ ਸੂਦ ਨੇ ਹੁਣ ਵਿਦਿਆਰਥੀਆਂ ਦੀ ਮਦਦ ਦਾ ਚੁੱਕਿਆ ਬੀੜਾ, ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਉਣਗੇ

By  Shaminder August 28th 2020 05:31 PM

ਸੋਨੂੰ ਸੂਦ ਲਗਾਤਾਰ ਸਮਾਜ ਦੀ ਸੇਵਾ ਕਰ ਰਹੇ ਨੇ । ਉਹ ਲਾਕ ਡਾਊਨ ਦੌਰਾਨ ਜ਼ਰੂਰਤਮੰਦ ਲੋਕਾਂ ਦੀ ਮਦਦ ਕਰ ਰਹੇ ਹਨ। ਲਾਕਡਾਊਨ ਦੌਰਾਨ ਹੀ ਨਹੀਂ ਹੁਣ ਵੀ ਉਹ ਲਗਾਤਾਰ ਸੇਵਾ ਕਰ ਰਹੇ ਨੇ । ਹੁਣ ਉਨ੍ਹਾਂ ਨੇ ਪ੍ਰੀਖਿਆਰਥੀਆਂ ਦੀ ਮਦਦ ਦਾ ਬੀੜਾ ਚੁੱਕਿਆ ਹੈ । ਜੀ ਹਾਂ ਉਹ ਹੁਣ ਜੇਈਈ ਤੇ ਨੀਟ ਦੇ ਵਿਦਿਆਰਥੀਆਂ ਦੀ ਮਦਦ ਕਰਨਗੇ ।  ਸੋਨੂੰ ਹੁਣ ਲੱਖਾਂ ਦੀ ਗਿਣਤੀ ‘ਚ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਉਣਗੇ ।

https://www.instagram.com/p/CEULMPtAg4b/

ਹਜ਼ਾਰਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਤੋਂ ਬਾਅਦ ਹੁਣ ਸੋਨੂੰ ਸੂਦ ਨੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਚੁੱਕੀ ਹੈ। ਕੁਝ ਦਿਨ ਪਹਿਲਾਂ ਸੋਨੂੰ ਸੂਦ ਨੇ ਕੇਂਦਰ ਸਰਕਾਰ ਨੂੰ  ਪੇਪਰਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਸੀ।' ਸੋਨੂੰ ਸੂਦ ਨੇ ਕਿਹਾ ਸੀ ਕਿ ਲੱਖਾਂ ਦੀ ਗਿਣਤੀ 'ਚ ਵਿਦਿਆਰਥੀ ਪ੍ਰੀਖਿਆ ਦੇਣ ਆਉਂਦੇ ਹਨ। ਇਸ ਵਾਰ ਲੌਕਡਾਊਨ ਕਾਰਨ ਕੁਝ ਵਿਦਿਆਰਥੀ ਆਵਾਜਾਈ ਦੇ ਸਾਧਨ ਦੀ ਕਮੀ ਕਾਰਨ ਪ੍ਰੀਖਿਆ ਕੇਂਦਰ ਪਹੁੰਚ ਹੀ ਨਹੀਂ ਸਕਣਗੇ।

https://www.instagram.com/p/CEbQE49g_pj/

ਇਸ ਕਾਰਨ ਉਨ੍ਹਾਂ ਕੇਂਦਰ ਸਰਕਾਰ ਨੂੰ ਫਿਲਹਾਲ ਪ੍ਰੀਖਿਆ ਟਾਲਣ ਦੀ ਮੰਗ ਕੀਤੀ ਸੀ ਪਰ ਇਨ੍ਹਾਂ ਪ੍ਰੀਖਿਆਵਾਂ ਦਾ ਐਲਾਨ ਹੋ ਚੁੱਕਾ ਹੈ ਜਿਸ ਕਰਕੇ ਸੋਨੂੰ ਸੂਦ ਹੁਣ ਪ੍ਰੀਖਿਆ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸੈਂਟਰ ਤਕ ਖ਼ੁਦ ਪਹੁੰਚਾਉਣਗੇ।

https://www.instagram.com/p/CERjfX9Ax_I/

ਜਿਨ੍ਹਾਂ ਕੋਲ ਆਵਾਜਾਈ ਦੇ ਸ੍ਰੋਤ ਤੇ ਪੈਸੇ ਨਹੀਂ ਹਨ। ਸੋਸ਼ਲ ਮੀਡੀਆ 'ਤੇ ਸੋਨੂੰ ਸੂਦ ਨੇ ਇਸ ਦਾ ਐਲਾਨ ਕੀਤਾ ਹੈ।

Related Post