ਪਿਤਾ ਦਾ ਸਕੂਟਰ ਚਲਾਕੇ ਭਾਵੁਕ ਹੋਏ ਅਦਾਕਾਰ ਸੋਨੂੰ ਸੂਦ, ਪ੍ਰਸ਼ੰਸਕਾਂ ਲਈ ਵੀਡੀਓ ਕੀਤੀ ਸਾਂਝੀ
Rupinder Kaler
June 25th 2019 05:53 PM
ਬਾਲੀਵੁੱਡ ਐਕਟਰ ਸੋਨੂੰ ਸੂਦ ਏਨੀਂ ਦਿਨੀਂ ਆਪਣੀ ਫ਼ਿਲਮ ਕੁਰਕਸ਼ੇਤਰ ਨੂੰ ਲੈ ਕੇ ਕਾਫੀ ਬਿਜੀ ਹਨ । ਇਸ ਦੇ ਬਾਵਜੂਦ ਉਹ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹਨ । ਉਹ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਉਹਨਾਂ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਹੜਾ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ ।