ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਦੇ ਘਰ ਖੁਸ਼ੀ ਦੀ ਖ਼ਬਰ ਆਈ ਹੈ । ਪ੍ਰਿਯੰਕਾ ਦੀ ਜਠਾਣੀ ਤੇ ਜੋ ਜੋਨਸ ਦੀ ਪਤਨੀ ਸੋਫੀ ਟਰਨਰ ਨੇ ਬੇਟੀ ਨੂੰ ਜਨਮ ਦਿੱਤਾ ਹੈ । ਖ਼ਬਰਾਂ ਦੀ ਮੰਨੀਏ ਤਾਂ ਸੋਫੀ ਨੇ ਆਪਣੀ ਬੇਟੀ ਦਾ ਨਾਂ ਵਿਲਾ ਰੱਖਿਆ ਹੈ । ਸੋਫੀ ਨੇ 22 ਜੁਲਾਈ ਨੂੰ ਹਸਪਤਾਲ ਵਿੱਚ ਬੇਟੀ ਨੂੰ ਜਨਮ ਦਿੱਤਾ । ਨੰਨੇ ਮਹਿਮਾਨ ਦੇ ਆਉਣ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ।