ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਦੇ ਇਸ ਸਥਾਨ 'ਤੇ ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ ਸਮੇਂ ਪਾਏ ਸਨ ਚਰਨ

By  Shaminder December 17th 2019 03:43 PM

ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ਦੀ ਯਾਤਰਾ ਜਾਰੀ ਹੈ । ਆਪਣੀ ਇਸ ਯਾਤਰਾ ਦੇ ਤਹਿਤ ਉਹ ਪਹੁੰਚ ਚੁੱਕੇ ਹਨ ਉੱਤਰ ਪ੍ਰਦੇਸ਼ ਦੇ ਝਾਂਸੀ 'ਚ , ਜਿੱਥੋਂ 120 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਗੁਰਦੁਆਰਾ ਭਾਈ ਬਾਲਾ ਜੀ ਸੰਧੂ ਦਾ ਗੁਰਦੁਆਰਾ ਸੁਸ਼ੋਭਿਤ ਹੈ ।ਗਵਾਲੀਅਰ ਜ਼ਿਲ੍ਹਾ ਸ਼ਿਵਪੁਰੀ ਦੇ ਪੰਡੋਰਾ ਪਿੰਡ 'ਚ ਇਹ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ ।

ਹੋਰ ਵੇਖੋ:ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਇਤਿਹਾਸਕ ਅਸਥਾਨਾਂ ਦੇ

ਇਹ ਗੁਰਦੁਆਰਾ ਸਾਹਿਬ ਪੰਡੋਰਾ ਗੁਰਦੁਆਰਾ ਸਾਹਿਬ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ।ਦਿੱਲੀ ਤੋਂ ਇਹ ਗੁਰਦੁਆਰਾ 480 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ।ਕਿਹਾ ਜਾਂਦਾ ਹੈ ਕਿ ਪਹਿਲੀ ਉਦਾਸੀ ਸਮੇਂ ਗੁਰੂ ਨਾਨਕ ਦੇਵ ਜੀ ਇਸ ਗੁਰਦੁਆਰਾ ਸਾਹਿਬ 'ਚ ਆਏ ਸਨ ।ਬਾਬਾ ਤਾਰਾ ਸਿੰਘ ਜੀ,ਸੰਤ ਬਾਬਾ ਚਰਨ ਸਿੰਘ ,ਬਾਬਾ ਹਾਕਮ ਸਿੰਘ ਜੀ ਅਤੇ ਸਿੰਘ ਸਾਹਿਬਾਨ ਨੇ ਇਸ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰਵਾਇਆ ਸੀ ।

gurdwara sahib gurdwara sahib

ਇੱਥੇ ਜੋ ਵੀ ਸੰਗਤਾਂ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀਆਂ ਹਨ ਉਹ ਇੱਥੇ ਵਿਸ਼ਰਾਮ ਕਰਦੀਆਂ ਹਨ ।  ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਹ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ । ਇੱਥੇ ਸੰਗਤਾਂ ਦੇ ਠਹਿਰਣ ਅਤੇ ਲੰਗਰ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ ।ਤੁਸੀਂ ਇਸ ਗੁਰਦੁਆਰਾ ਸਾਹਿਬ ਬਾਰੇ ਜਾਨਣਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ । ਇਸ ਪ੍ਰੋਗਰਾਮ ਨੂੰ ਤੁਸੀਂ ਪੀਟੀਸੀ ਪਲੇਅ ਐਪ 'ਤੇ ਵੀ ਵੇਖ ਸਕਦੇ ਹੋ ।

 

Related Post