ਦਰਸ਼ਨ ਕਰੋ ਗਵਾਲੀਅਰ ਸਥਿਤ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਜੀ ਦੇ

By  Shaminder December 18th 2019 01:57 PM

ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ਦੇ ਇਸ ਐਪੀਸੋਡ 'ਚ ਟਰਬਨ ਟ੍ਰੈਵਲਰ ਪਹੁੰਚੇ ਹਨ ਗਵਾਲੀਅਰ।ਗਵਾਲੀਅਰ 'ਚ ਸਥਿਤ ਉਹ ਪਹੁੰਚੇ ਹਨ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ 'ਚ । ਦਿੱਲੀ ਤੋਂ ਇਹ ਗੁਰਦੁਆਰਾ ਸਾਹਿਬ ਪੌਣੇ ਚਾਰ ਸੌ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ । 11 ਏਕੜ 'ਚ ਇਹ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ । ਇਹ ਗੁਰਦੁਆਰਾ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਹੈ ।

ਹੋਰ ਵੇਖੋ:ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਇਤਿਹਾਸਕ ਅਸਥਾਨਾਂ ਦੇ

ਇਸੇ ਅਸਥਾਨ 'ਤੇ ਛੇਵੇਂ ਪਾਤਸ਼ਾਹ ਨੇ ਗਵਾਲੀਅਰ ਦੇ ਕਿਲੇ ਚੋਂ 52 ਦੇਸੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਚੋਂ ਛੁਡਵਾਇਆ ਸੀ ।ਗੁਰੂ ਸਾਹਿਬ ਇਨ੍ਹਾਂ 52 ਦੇਸੀ ਰਾਜਿਆਂ ਨੂੰ ਛੁਡਵਾ ਕੇ ਅੰਮ੍ਰਿਤਸਰ ਪਹੁੰਚੇ ਸਨ ।ਦੀਵਾਲੀ ਵਾਲੇ ਦਿਨ ਨੂੰ ਸਿੱਖਾਂ ਵੱਲੋਂ ਬੰਦੀ ਛੋੜ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ ।ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸੰਗਤਾਂ ਪਹੁੰਚਦੀਆਂ ਹਨ ।

gurdwara data bandi chor 2 gurdwara data bandi chor 2

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਦੱਸਿਆ ।ਤੁਸੀਂ ਵੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ।

ਜੇ ਇਨ੍ਹਾਂ ਸ਼ੋਅਜ਼ ਨੂੰ ਤੁਸੀਂ ਨਹੀਂ ਵੇਖ ਸਕੇ ਤਾਂ ਨਿਰਾਸ਼ ਹੋਣ ਦੀ ਕੋਈ ਲੋੜ ਨਹੀਂ ਤੁਸੀਂ ਇਨ੍ਹਾਂ ਐਪੀਸੋਡ ਦਾ ਅਨੰਦ ਪੀਟੀਸੀ ਪਲੇਅ ਐਪ 'ਤੇ ਵੀ ਮਾਣ ਸਕਦੇ ਹੋ ।

 

Related Post