ਪੇਹੋਵਾ 'ਚ ਇਸ ਅਸਥਾਨ 'ਤੇ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਦੇ ਇਸ ਵਹਿਮ ਨੂੰ ਕੀਤਾ ਸੀ ਦੂਰ

By  Shaminder January 31st 2020 01:10 PM

ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ਆਪਣੀ ਯਾਤਰਾ ਦੇ ਤਹਿਤ ਪਹੁੰਚ ਚੁੱਕੇ ਹਨ ਕੁਰੂਕਸ਼ੇਤਰ ਦੇ ਪੇਹੋਵਾ 'ਚ। ਜਿੱਥੇ ਉਨ੍ਹਾਂ ਨੇ ਪਹਿਲੇ ਪਾਤਸ਼ਾਹ ਨਾਲ ਸਬੰਧਤ ਗੁਰਦੁਆਰਾ ਬਾਉਲੀ ਸਾਹਿਬ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ।ਪਹਿਲੇ ਪਾਤਸ਼ਾਹ ਨਾਲ ਸਬੰਧਤ ਇਸ ਗੁਰਦੁਆਰਾ ਸਾਹਿਬ 'ਚ ਗੁਰੂ ਸਾਹਿਬ ਆਪਣੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਦੇ ਹੋਏ ਇੱਥੇ ਆਏ ਸਨ ।

ਹੋਰ ਵੇਖੋ:ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਇਤਿਹਾਸਕ ਅਸਥਾਨਾਂ ਦੇ

ਇੱਥੇ ਧਰਮ ਦੇ ਨਾਂਅ 'ਤੇ ਪਖੰਡ ਹੋ ਰਿਹਾ ਸੀ ਅਤੇ ਇਸ ਪਖੰਡ ਚੋਂ ਕੱਢਣ ਲਈ ਆਏ ਸਨ।ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਸੱਚ ਦਾ ਪਾਠ ਪੜ੍ਹਾਇਆ ਸੀ ।ਇਸ ਅਸਥਾਨ ਦੀ ਸੇਵਾ ਸੰਭਾਲ  ਬਾਬਾ ਜੀਵਨ ਸਿੰਘ ਜੀ ਨੇ ਕਰਵਾਈ । ਗੁਰੂ ਦਾ ਅਤੁੱਟ ਲੰਗਰ ਸਦਾ ਚੱਲਦਾ ਰਹਿੰਦਾ ਹੈ । ਹਰ ਮੱਸਿਆ 'ਤੇ ਵੱਡੀ ਗਿਣਤੀ 'ਚ ਸ਼ਰਧਾਲੂ ਪਹੁੰਚਦੇ ਹਨ ।ਇਸ ਤੋਂ ਇਲਾਵਾ ਇਸ ਯਾਤਰਾ ਦੇ ਤਹਿਤ ਅਮਰਜੀਤ ਸਿੰਘ ਚਾਵਲਾ ਨੇ ਹੋਰ ਵੀ ਕਈ ਅਸਥਾਨਾਂ ਦੇ ਦਰਸ਼ਨ ਕਰਵਾਏ । ਤੁਸੀਂ ਵੀ ਜਾਨਣਾ ਚਾਹੁੰਦੇ ਹੋ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਇਨ੍ਹਾਂ ਗੁਰਦੁਆਰਿਆਂ ਬਾਰੇ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ । ਇਸ ਸ਼ੋਅ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ 'ਤੇ ਵੀ ਮਾਣ ਸਕਦੇ ਹੋ ।

 

Related Post