ਇਨ੍ਹਾਂ ਵੱਟਿਆਂ ਨਾਲ ਗੁਰੂ ਨਾਨਕ ਦੇਵ ਜੀ ਨੇ ਤੋਲਿਆ ਸੀ ਤੇਰਾ-ਤੇਰਾ ਕਰ ਕੇ ਅਨਾਜ

By  Shaminder February 22nd 2020 01:40 PM

ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ 'ਚ ਆਪਣੀ ਯਾਤਰਾ ਦੌਰਾਨ ਅਮਰਜੀਤ ਸਿੰਘ ਚਾਵਲਾ ਪਹੁੰਚੇ ਗੁਰਦੁਆਰਾ ਸ੍ਰੀ ਹੱਟ ਸਾਹਿਬ 'ਚ । ਇਸ ਗੁਰਦੁਆਰਾ ਸਾਹਿਬ ਦਾ ਸਬੰਧ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਨਾਲ ਹੈ ।ਇਸੇ ਅਸਥਾਨ 'ਤੇ ਗੁਰੂ ਨਾਨਕ ਦੇਵ ਜੀ 'ਤੇਰਾ ਤੇਰਾ' ਕਰਦੇ ਹੋਏ ਗਰੀਬਾਂ ਅਤੇ ਲੋੜਵੰਦਾਂ ਦੀਆਂ ਝੋਲੀਆ ਰਸਦ ਨਾਲ ਭਰ ਦਿੰਦੇ ਸਨ । ਇਸੇ ਜਗ੍ਹਾ 'ਤੇ ਭਾਈ ਜੈ ਰਾਮ ਜੀ ਨੇ ਨਵਾਬ ਦੌਲਤ ਖਾਨ ਦੇ ਮੋਦੀਖਾਨੇ 'ਚ ਨੌਕਰੀ ਕੀਤੀ ਸੀ ।

ਹੋਰ ਵੇਖੋ:ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ‘ਚ ਵੇਖੋ ਗੁਰਦੁਆਰਾ ਗਉ ਘਾਟ ਦੇ ਇਤਿਹਾਸ ਬਾਰੇ

ਦੱਸ ਦਈਏ ਕਿ ਇਹ ਗੁਰਦੁਆਰਾ ਸਾਹਿਬ ਸੁਲਤਾਨਪੁਰ ਲੋਧੀ 'ਚ ਸਥਿਤ ਹੈ । ਇਸ ਜਗ੍ਹਾ 'ਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਈ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ ।ਤੁਸੀਂ ਵੀ ਇਨ੍ਹਾਂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਟਰਬਨ ਟ੍ਰੈਵਲਰ । ਇਸ ਪ੍ਰੋਗਰਾਮ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ 'ਤੇ ਵੀ ਮਾਣ ਸਕਦੇ ਹੋ ।

 

Related Post