ਇਸ ਸਥਾਨ ’ਤੇ ਪਹੁੰਚ ਕੇ ਗੁਰੂ ਨਾਨਕ ਦੇਵ ਜੀ ਨੇ ਕੋਹੜੀਆਂ ਨੂੰ ਕੀਤਾ ਸੀ ਰੋਗ ਮੁਕਤ

By  Rupinder Kaler September 10th 2019 04:18 PM

ਲਖਨਊ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਕੋਹੜੀ ਵਾਲਾ ਘਾਟ ਹੈ । ਇਹ ਗੁਰਦੁਆਰਾ ਸਾਹਿਬ ਲਖਨਊ ਤੋਂ 260 ਕਿਲੋਮੀਟਰ ਦੂਰ ਹੈ । ਕਹਿੰਦੇ ਹਨ ਕਿ ਗੁਰੂ ਨਾਨਕ ਦੇਵ ਜੀ ਆਪਣੀ ਤੀਜੀ ਉਦਾਸੀ ਸਮੇਂ ਇਸ ਸਥਾਨ ’ਤੇ ਆਏ ਸਨ ।ਕਹਿੰਦੇ ਹਨ ਕਿ ਇਸ ਸਥਾਨ ਤੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਕਿਰਪਾ ਨਾਲ ਕੋਹੜੀਆਂ ਨੂੰ ਉਹਨਾਂ ਦੇ ਰੋਗ ਤੋਂ ਮੁਕਤੀ ਦਿਵਾਈ ਸੀ ।

ਇਸ ਗੁਰਦੁਆਰਾ ਸਾਹਿਬ ਦੇ ਨਾਲ ਹੀ ਇੱਕ ਘਾਟ ਵੀ ਹੈ, ਜਿੱਥੇ ਕਿ 4 ਤੋਂ 5 ਨਦੀਆਂ ਦਾ ਸੰਗਮ ਹੁੰਦਾ ਹੈ ਜਿੱਥੇ ਇਹ ਘਾਰਾ ਨਦੀ ਦੇ ਰੂਪ ਵਿੱਚ ਤਬਦੀਲ ਹੋ ਜਾਂਦੀਆਂ ਹਨ । ਇਸ ਗੁਰਦੁਆਰਾ ਸਾਹਿਬ ਦਾ ਪੂਰਾ ਇਤਿਹਾਸ ਅਮਰਜੀਤ ਚਾਵਲਾ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੋਂ ਜਾਣਿਆ ਹੈ । ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਨੂੰ ਹੋਰ ਨੇੜੇ ਤੋਂ ਜਾਨਣ ਲਈ ਬਣੇ ਰਹੋ ‘ਟਰਬਨ ਟੈ੍ਰਵਲਰ’ ਦੇ ਨਾਲ ।

ਅਮਰਜੀਤ ਸਿੰਘ ਚਾਵਲਾ ਦੇ ਇਸ ਸਫ਼ਰ ਦਾ ਹਰ ਐਪੀਸੋਡ ‘ਪੀਟੀਸੀ ਪਲੇਅ’ ਐਪ ’ਤੇ ਵੀ ਉਪਲਬਧ ਹੈ ।‘ਟਰਬਨ ਟੈ੍ਰਵਲਰ’ ਦੇ ਇਹਨਾਂ ਐਪੀਸੋਡ ਦਾ ਆਨੰਦ ‘ਪੀਟੀਸੀ ਪਲੇਅ’ ’ਤੇ ਬਿਲਕੁਲ ਮੁਫ਼ਤ ਮਾਣ ਸਕਦੇ ਹੋ ।

Related Post