ਗੁਰੂ ਨਾਨਕ ਦੇਵ ਜੀ ਨੇ ਇਸ ਸਥਾਨ ’ਤੇ ਪਹੁੰਚ ਕੇ ਲੋਕਾਂ ਨੂੰ ਕੱਢਿਆ ਸੀ ਭਰਮ ਭੁਲੇਖਿਆਂ ’ਚੋਂ

By  Rupinder Kaler October 3rd 2019 03:28 PM

ਅਮਰਜੀਤ ਸਿੰਘ ਚਾਵਲਾ ਆਪਣੀ ਯਾਤਰਾ ਦੌਰਾਨ ਕਾਠਮਾਂਡੂ ਪਹੁੰਚ ਚੁੱਕੇ ਹਨ । ਇਸ ਦੌਰਾਨ ਉਹ ਨੇਪਾਲ ਵਿੱਚ ਭਾਰਤ ਦੇ ਰਾਜਦੂਤ ਨੂੰ ਵੀ ਮਿਲੇ । ਅਮਰਜੀਤ ਚਾਵਲਾ ਨੂੰ ਮਿਲਕੇ ਉਹ ਕਾਫੀ ਖੁਸ਼ ਹੋਏ । ਉਹਨਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨੇਪਾਲ ਸਰਕਾਰ ਖ਼ਾਸ ਪ੍ਰੋਗਰਾਮ ਕਰਵਾ ਰਹੀ ਹੈ । ਇਸ ਮੌਕੇ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਸਿੱਕੇ ਵੀ ਜਾਰੀ ਕੀਤੇ ਜਾਣਗੇ ।

ਇੰਡੀਅਨ ਅਂੈਬੈਸਡਰ ਨੂੰ ਮਿਲਣ ਤੋਂ ਬਾਅਦ ਅਮਰਜੀਤ ਚਾਵਲਾ ਇੱਥਂੋ ਦੇ ਭਗਵਾਨ ਪਸ਼ੂਪਤੀ ਨਾਥ ਦੇ ਮੰਦਰ ਪਹੁੰਚੇ । ਕਹਿੰਦੇ ਹਨ ਕਿ ਇਸ ਸਥਾਨ ਤੇ ਗੁਰੂ ਨਾਨਕ ਦੇਵ ਜੀ ਨੇ ਪਹੁੰਚ ਕੇ ਲੋਕਾਂ ਨੂੰ ਭਰਮ ਭੁਲੇਖਿਆਂ ਵਿੱਚੋਂ ਬਾਹਰ ਕੱਢਿਆ ਸੀ । ਇਸ ਸਥਾਨ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਹਸਤ ਲਿਖਤ ਸਰੂਪ ਦਾ ਪ੍ਰਕਾਸ਼ ਕੀਤਾ ਗਿਆ ਹੈ ।

ਇਸ ਸਥਾਨ ਦੇ ਨਾਲ ਕੁਝ ਹੋਰ ਵੀ ਮਹੱਤਵਪੂਰਨ ਗੱਲਾਂ ਜੁੜੀਆਂ ਹੋਈਆਂ ਹਨ । ਜਿਨ੍ਹਾਂ ਦੀ ਜਾਣਕਾਰੀ ਲਈ ਜੁੜੇ ਰਹੋ ‘ਟਰਬਨ ਟੈ੍ਰਵਲਰ’ ਦੇ ਨਾਲ । ਅਮਰਜੀਤ ਸਿੰਘ ਚਾਵਲਾ ਦੇ ਇਸ ਸਫ਼ਰ ਦਾ ਹਰ ਐਪੀਸੋਡ ‘ਪੀਟੀਸੀ ਪਲੇਅ’ ਐਪ ’ਤੇ ਵੀ ਉਪਲਬਧ ਹੈ ।‘ਟਰਬਨ ਟੈ੍ਰਵਲਰ’ ਦੇ ਇਹਨਾਂ ਐਪੀਸੋਡ ਦਾ ਆਨੰਦ ‘ਪੀਟੀਸੀ ਪਲੇਅ’ ’ਤੇ ਬਿਲਕੁਲ ਮੁਫ਼ਤ ਮਾਣ ਸਕਦੇ ਹੋ ।

Related Post