ਇਸ ਸਥਾਨ ’ਤੇ ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ ਤੋਂ ਬਾਅਦ ਆਪਣੇ ਪਰਿਵਾਰ ਨਾਲ ਕੀਤੀ ਸੀ ਮੁਲਾਕਾਤ
Rupinder Kaler
February 18th 2020 04:59 PM
ਅਮਰਜੀਤ ਸਿੰਘ ਚਾਵਲਾ ਆਪਣੀ ਧਾਰਮਿਕ ਯਾਤਰਾ ਦੌਰਾਨ ਡੇਰਾ ਬਾਬਾ ਨਾਨਕ ਪਹੁੰਚ ਗਏ ਹਨ । ਇਸ ਸਥਾਨ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ । ਰਾਵੀ ਦਰਿਆ ਦੇ ਕੰਢੇ ਤੇ ਸਥਿਤ ਇਸ ਸਥਾਨ ਤੋਂ ਪੰਜ ਕਿਲੋਮੀਟਰ ਦੂਰ ਸ਼੍ਰੀ ਕਰਤਾਰਪੁਰ ਸਾਹਿਬ ਹੈ । ਇਸ ਸਥਾਨ ਤੇ ਬਹੁਤ ਹੀ ਸ਼ਾਨਦਾਰ ਗੁਰਦੁਆਰਾ ਸਾਹਿਬ ਹੈ । ਇਸ ਸਥਾਨ ਦਾ ਪੁਰਾਤਨ ਨਾਂਅ ਪੱਖੋਕੀ ਰੰਧਾਵਾ ਹੈ । ਕਹਿੰਦੇ ਹਨ ਕਿ ਇਸ ਸਥਾਨ ਤੇ ਗੁਰੂ ਨਾਨਕ ਦੇਵ ਜੀ ਦੇ ਸਹੁਰਾ ਸਾਹਿਬ ਪਟਵਾਰੀ ਹੋਇਆ ਕਰਦੇ ਸਨ ।