ਦਰਸ਼ਨ ਕਰੋ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੇ

By  Lajwinder kaur August 9th 2019 01:56 PM -- Updated: August 9th 2019 01:58 PM

‘ਟਰਬਨ ਟ੍ਰੈਵਲਰ’ ਯਾਨੀ ਅਮਰਜੀਤ ਸਿੰਘ ਚਾਵਲਾ ਆਪਣੀ ਧਾਰਮਿਕ ਯਾਤਰਾ ‘ਤੇ ਲਗਾਤਾਰ ਚਲਦੇ ਜਾ ਰਹੇ ਹਨ। ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੀ ਇਹ ਯਾਤਰਾ ਗੁਰਦੁਆਰਾ ਸ੍ਰੀ ਸੰਤ ਸਾਗਰ ਬਾਉਲੀ ਸਾਹਿਬ ਗੈਂਡੀਖਾਤਾ ਪਹੁੰਚ ਗਈ ਹੈ। ਇਹ ਸਥਾਨ ਹਰਿਦੁਆਰ (ਉੱਤਰਾਖੰਡ) ‘ਚ ਪੈਂਦਾ ਹੈ।

ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸ ਇਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਤੀਜੀ ਉਦਾਸੀ ਵੇਲੇ ਇਸ ਅਸਥਾਨ 'ਤੇ ਵੀ ਠਹਿਰੇ ਸਨ। ਇਸ ਸਥਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੂਹ ਪ੍ਰਾਪਤ ਹੈ। ਇਸ ਤੋਂ ਇਲਾਵਾ ਟਰਬਨ ਟ੍ਰੈਵਲਰ ਨੇ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੂਹ ਪ੍ਰਾਪਤ ਸਿੱਧ ਕੁਟੀ ਆਸ਼ਰਮ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ।

Spiritual Journey of The Turban Traveller Gurudwara Gandikhata

ਅਮਰਜੀਤ ਸਿੰਘ ਚਾਵਲਾ ਦੇ ਇਸ ਸਫ਼ਰ ਦਾ ਹਰ ਐਪੀਸੋਡ ‘ਪੀਟੀਸੀ ਪਲੇਅ’ ‘ਤੇ ਵੀ ਉਪਲਬਧ ਹੈ ।’ਟਰਬਨ ਟ੍ਰੈਵਲਰ’ ਦੇ ਇਹਨਾਂ ਐਪੀਸੋਡ ਦਾ ਆਨੰਦ ‘ਪੀਟੀਸੀ ਪਲੇਅ’ ‘ਤੇ ਬਿਲਕੁਲ ਮੁਫ਼ਤ ਮਾਣ ਸਕਦੇ ਹੋ । ਹੁਣ ਦੇਰ ਕਿਸ ਗੱਲ ਦੀ ਅੱਜ ਹੀ ਗੂਗਲ ਪਲੇਅ ‘ਤੇ ਜਾਓ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਤੇ ਦੇਖੋ ‘ਟਰਬਨ ਟ੍ਰੈਵਲਰ’।

Related Post