ਇਸ ਸਥਾਨ ਨੂੰ ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਹੈ ਪ੍ਰਾਪਤ, ਗੁਰੂ ਨਾਨਕ ਦੇਵ ਜੀ ਨੇ ਇੱਥੇ ਪਹੁੰਚ ਕੇ ਲੋਕਾਂ ਨੂੰ ਬਾਹਰੀ ਕਰਮਕਾਂਡਾਂ ਤੋਂ ਦੂਰ ਰਹਿਣ ਦਾ ਦਿੱਤਾ ਸੀ ਸੰਦੇਸ਼

By  Rupinder Kaler January 31st 2020 01:15 PM

ਅਮਰਜੀਤ ਸਿੰਘ ਚਾਵਲਾ ਨੇ ਆਪਣੀ ਧਾਰਮਿਕ ਯਾਤਰਾ ਦੌਰਾਨ ਪੇਹੋਵਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਥਿਤ ਕਈ ਇਤਿਹਾਸਕ ਗੁਰਦੁਆਰਿਆਂ ਦੇ ਸਾਨੂੰ ਦਰਸ਼ਨ ਕਰਵਾਏ ਹਨ । ਇਸ ਯਾਤਰਾ ਦੌਰਾਨ ਉਹ ਸਰਸਵਤੀ ਨਦੀ ਦੇ ਕਿਨਾਰੇ ’ਤੇ ਬਣੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਪਹੁੰਚੇ । ਇਸ ਗੁਰਦੁਆਰਾ ਸਾਹਿਬ ਦੇ ਨਾਲ ਹੀ ਹਿੰਦੂ ਭਾਈਚਾਰੇ ਦਾ ਵੀ ਮਹੱਤਵਪੂਰਨ ਸਥਾਨ ਹੈ, ਜਿੱਥੇ ਹਿੰਦੂ ਭਾਈਚਾਰਾ ਕਿਸੇ ਦੀ ਮੌਤ ਤੋਂ ਬਾਅਦ ਉਸ ਦਾ ਪਿੰਡਦਾਨ ਕਰਦਾ ਹੈ ।

ਪੇਹੋਵਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਨੂੰ ਚਾਰ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਹੈ । ਇਸ ਗੁਰਦੁਆਰਾ ਸਾਹਿਬ ਵਿੱਚ ਸ਼ੀਸ਼ੇ ਦੀ ਨੱਕਾਸ਼ੀ ਕੀਤੀ ਗਈ ਹੈ ਜਿਸ ਕਰਕੇ ਇਸ ਗੁਰਦੁਆਰਾ ਸਾਹਿਬ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵੀ ਕਿਹਾ ਜਾਂਦਾ ਹੈ । ਕਹਿੰਦੇ ਹਨ ਕਿ ਇਸ ਸਥਾਨ ਤੇ ਆ ਕੇ ਗੁਰੂ ਨਾਨਕ ਦੇਵ ਜੀ ਨੇ ਪੰਡਤਾਂ ਨੂੰ ਬਾਹਰੀ ਕਰਮਕਾਂਡ ਛੱਡ ਕੇ ਪ੍ਰਭੂ ਦਾ ਨਾਮ ਜਪਣ ਦਾ ਆਦੇਸ਼ ਦਿੱਤਾ ਸੀ ।

ਉਹਨਾਂ ਨੇ ਲੋਕਾਂ ਨੂੰ ਬਾਹਰੀ ਕਰਮਕਾਂਡ ਛੱਡ ਕੇ ਚੰਗੇ ਕਰਮ ਕਰਨ ਦਾ ਆਦੇਸ਼ ਦਿੱਤਾ ਸੀ ਕਿਉਂਕਿ ਚੰਗੇ ਕਰਮ ਹੀ ਕਿਸੇ ਦੀ ਮੌਤ ਤੋਂ ਬਾਅਦ ਉਸ ਦੇ ਨਾਲ ਜਾਂਦੇ ਹਨ । ਇਸ ਤੋਂ ਇਲਾਵਾ ਇਸ ਸਥਾਨ ’ਤੇ ਹੋਰ ਵੀ ਬਹੁਤ ਇਤਿਹਾਸਕ ਸਥਾਨ ਹਨ ਜਿਹੜੇ ਕਿ ਸਿੱਖ ਇਤਿਹਾਸ ਨੂੰ ਬਿਆਨ ਕਰਦੇ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਦੇਖਦੇ ਰਹੋ ਟਰਬਨ ਟਰੈਵਲਰ ।

Related Post