ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾ ਗੱਦੀ ਦਿਹਾੜਾ, ਦਰਸ਼ਨ ਔਲਖ ਨੇ ਵੀਡੀਓ ਸਾਂਝਾ ਕਰ ਸੰਗਤਾਂ ਨੂੰ ਦਿੱਤੀ ਵਧਾਈ

By  Shaminder October 19th 2022 09:41 AM

ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ (sri guru harkrishan sahib) ਦਾ ਗੁਰਤਾ ਗੱਦੀ ਦਿਹਾੜਾ ਮਨਾਇਆ ਜਾ ਰਿਹਾਹੈ। ਇਸ ਮੌਕੇ ਅਦਾਕਾਰ ਦਰਸ਼ਨ ਔਲਖ ਨੇ ਵੀ ਅੱਠਵੇਂ ਪਾਤਸ਼ਾਹ ਦੇ ਗੁਰਤਾ ਗੱਦੀ ਦਿਵਸ (Gurta Gaddi Divas) ਮੌਕੇ ਸਮੂਹ ਸੰਗਤਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ ਧੰਨ ਧੰਨ ਬਾਲਾ ਪ੍ਰੀਤਮ ਅੱਠਵੇਂ ਪਾਤਸਾਹਿ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅੱਜ ਦੇ ਦਿਹਾੜੇ ਗੁਰਤਾ ਗੱਦੀ ਉੱਤੇ ਬਿਰਾਜਮਾਨ ਹੋਏ ਸੀ ਅੱਜ ਹੀ ਦੇ ਦਿਹਾੜੇ ਗੁਰੂ ਹਰ ਰਾਇ ਸਾਹਿਬ ਜੀ ਜੋਤੀ ਜੋਤਿ ਸਮਾ ਗਏ ਸੀ।

image Source : Google

ਹੋਰ ਪੜ੍ਹੋ : ਰਾਣਾ ਰਣਬੀਰ ਪਰਿਵਾਰ ਦੇ ਨਾਲ ਇੰਗਲੈਂਡ ‘ਚ ਬਿਤਾ ਰਹੇ ਸਮਾਂ, ਤਸਵੀਰਾਂ ਕੀਤੀਆਂ ਸਾਂਝੀਆਂ

ਇਸ ਦਿਹਾੜੇ ਗੁਰੂ ਸਾਹਿਬ ਜੀਆਂ ਨੂੰ ਕੋਟਿ ਕੋਟਿ ਪ੍ਰਣਾਮ’। ਦਰਸ਼ਨ ਔਲਖ ਦੇ ਵੱਲੋਂ ਇੱਕ ਵੀਡੀਓ ਵੀ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ‘ਚ ਤੁਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਮ੍ਰਿਤ ਵੇਲੇ ਦੇ ਦਰਸ਼ਨ ਕਰ ਸਕਦੇ ਹੋ । ਦਰਸ਼ਨ ਔਲਖ ਅਕਸਰ ਗੁਰਪੁਰਬ ਦੇ ਮੌਕੇ ‘ਤੇ ਪ੍ਰਸ਼ੰਸਕਾਂ ਦੇ ਨਾਲ ਖੁਸ਼ੀਆਂ ਸਾਂਝੀਆਂ ਕਰਦੇ ਰਹਿੰਦੇ ਹਨ ।

Darshan Aulakh , image From instagram

ਹੋਰ ਪੜ੍ਹੋ : ਜਾਨ੍ਹਵੀ ਕਪੂਰ ਤਲਵਾਰ ਦੇ ਨਾਲ ਕੇਕ ਕੱਟਦੀ ਆਈ ਨਜ਼ਰ, ਫੈਨਸ ਦੇ ਰਹੇ ਇਸ ਤਰ੍ਹਾਂ ਦਾ ਪ੍ਰਤੀਕਰਮ

ਦਰਸ਼ਨ ਔਲਖ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਲਈ ਹਮੇਸ਼ਾ ਹੀ ਆਪਣੀ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ । ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਇੱਕ ਗੀਤ ਵੀ ਕੱਢਿਆ ਸੀ । ਜਿਸ ‘ਚ ਸੰਤ ਬਲਬੀਰ ਸਿੰਘ ਸੀਂਚੇਵਾਲ ਵੀ ਦਿਖਾਈ ਦਿੱਤੇ ਸਨ ।

Darshan Aulakh image From instagram

ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ‘ਚ ਜਿੱਥੇ ਉਹ ਸਰਗਰਮ ਹਨ, ਉੱਥੇ ਬਾਲੀਵੁੱਡ ਇੰਡਸਟਰੀ ‘ਚ ਵੀ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post