ਸੂਫ਼ੀ ਗਾਇਕ ਸ਼ੌਕਤ ਅਲੀ ਮਤੋਈ ਦਾ ਦਿਹਾਂਤ, ਦੇਬੀ ਮਖਸੂਸਪੁਰੀ ਨੇ ਦਿਹਾਂਤ ‘ਤੇ ਜਤਾਇਆ ਦੁੱਖ

By  Shaminder November 11th 2020 02:31 PM

ਸੰਗੀਤ ਜਗਤ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਸੂਫ਼ੀ ਗਾਇਕ ਸ਼ੌਕਤ ਅਲੀ ਮਤੋਈ ਦਾ ਦਿਹਾਂਤ ਹੋ ਗਿਆ ਹੈ । ਉਹ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਇੱਕ ਹਸਪਤਾਲ ‘ਚ ਇਲਾਜ ਲਈ ਭਰਤੀ ਸਨ ।ਗਾਇਕ ਦੇਬੀ ਮਖਸੂਸਪੁਰੀ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ ਹੈ ਅਤੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Shaukat Ali Matoi

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾੳਂੂਟ ‘ਤੇ ਸ਼ੌਕਤ ਅਲੀ ਮਤੋਈ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਜਨਾਬ ਸ਼ੌਕਤ ਅਲੀ ਮਤੋਈ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।

ਹੋਰ ਪੜ੍ਹੋ : ਦੇਬੀ ਮਖਸੂਸਪੁਰੀ ਦਾ ਨਵਾਂ ਗੀਤ ‘ਹੁਸਨ’ ਹੋਇਆ ਰਿਲੀਜ਼

Shaukat Ali Matoi

ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ’ ਦੱਸ ਦਈਏ ਕਿ ਉਹ ਦਿਲ ਅਤੇ ਗੁਰਦਿਆਂ ਨਾਲ ਸਬੰਧਤ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ । ਇਸ ਸਭ ਨੂੰ ਲੈ ਕੇ ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਹਸਪਤਾਲ ‘ਚ ਚੱਲ ਰਿਹਾ ਸੀ ।

Shaukat Ali Matoi

ਇਸੇ ਦੌਰਾਨ ਉਨ੍ਹਾਂ ਨੂੰ ਡੇਂਗੂ ਦੀ ਸ਼ਿਕਾਇਤ ਵੀ ਹੋ ਗਈ । ਜਿਸ ਕਾਰਨ ਉਨ੍ਹਾਂ ਦੇ ਖੂਨ ‘ਚ ਸੈੱਲਾਂ ਦਾ ਪੱਧਰ ਘਟ ਗਿਆ ।

 

View this post on Instagram

 

ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਜਨਾਬ ਸ਼ੌਕਤ ਅਲੀ ਮਤੋਈ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ RIP ???

A post shared by Debi Makhsoospuri (@debiofficial) on Nov 10, 2020 at 11:28pm PST

Related Post