ਗੰਨੇ ਦੇ ਰਸ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਕਈ ਬਿਮਾਰੀਆਂ ਨੂੰ ਰੱਖਦਾ ਹੈ ਦੂਰ

By  Rupinder Kaler May 26th 2021 05:35 PM

ਗੰਨੇ ‘ਚ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ ਸਮੇਤ ਹੋਰ ਕਈ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸਦੇ ਸੇਵਨ ਨਾਲ ਸਰੀਰ ਨੂੰ ਨੈਚੂਰਲ ਸ਼ੂਗਰ ਮਿਲਣ ਦੇ ਨਾਲ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਭਾਰ ਕੰਟਰੋਲ ‘ਚ ਸਹਾਇਤਾ ਮਿਲਦੀ ਹੈ। ਇਸ ਦੇ ਨਾਲ ਹੀ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਲਪੇਟ ‘ਚ ਆਉਣ ਤੋਂ ਬਚਾਅ ਰਹਿੰਦਾ ਹੈ। ਗੰਨੇ ‘ਚ ਐਲਕਲਾਈਨ ਤੱਤ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ। ਅਜਿਹੇ ‘ਚ ਗੰਨੇ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਤੋਂ ਬਚਾਅ ਕਰਦਾ ਹੈ।

ਹੋਰ ਪੜ੍ਹੋ :

ਸਲਮਾਨ ਖ਼ਾਨ ਦੀ ਫ਼ਿਲਮ ਦੀ ਸਮੀਖਿਆ ਕਰਕੇ ਪਛਤਾਏ ਕਮਾਲ ਆਰ ਖ਼ਾਨ , ਸਲਮਾਨ ਨੇ ਭੇਜਿਆ ਨੋਟਿਸ

ਇਹ ਮੰਨਿਆ ਜਾਂਦਾ ਹੈ ਕਿ ਇਸ ਨਾਲ ਪੇਟ, ਛਾਤੀ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਗੰਨਾ ਕੁਦਰਤੀ ਮਿਠਾਸ ਨਾਲ ਭਰਿਆ ਹੁੰਦਾ ਹੈ। ਇਹ ਸਰੀਰ ‘ਚ ਗਲੂਕੋਜ਼ ਦੀ ਮਾਤਰਾ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਅਜਿਹੇ ‘ਚ ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਮੰਨਿਆ ਜਾਂਦਾ ਹੈ। ਗੰਨਾ ਹੋਰ ਪੌਸ਼ਟਿਕ ਤੱਤ ਦੇ ਨਾਲ-ਨਾਲ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਤੁਸੀਂ ਬਿਨਾਂ ਮਿੱਠੇ ਛੱਡੇ ਆਪਣੇ ਭਾਰ ਨੂੰ ਕੰਟਰੋਲ ਕਰ ਸਕਦੇ ਹੋ। ਗੰਨਾ ਸਰੀਰ ‘ਚ ਬੈਡ ਕੋਲੈਸਟ੍ਰੋਲ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਬਲੱਡ ਪ੍ਰੈਸ਼ਰ ਕੰਟਰੋਲ ਵੀ ਰਹਿੰਦਾ ਹੈ।

ਅਜਿਹੇ ‘ਚ ਦਿਲ ਨੂੰ ਸਿਹਤਮੰਦ ਰਹਿਣ ਦੇ ਨਾਲ ਹਾਰਟ ਅਟੈਕ ਆਉਣ ਅਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਵਧਦੀ ਗਰਮੀ ‘ਚ ਗੰਨੇ ਦਾ ਜੂਸ ਪੀਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ ਨਾਲ ਹੀ ਥਕਾਵਟ, ਕਮਜ਼ੋਰੀ ਦੂਰ ਹੁੰਦੀ ਹੈ ਅਤੇ ਤਾਜ਼ਗੀ ਮਹਿਸੂਸ ਹੁੰਦੀ ਹੈ। ਕਬਜ਼ ਤੋਂ ਪੀੜਤ ਲੋਕ ਇਸ ਨੂੰ ਆਪਣੀ ਡੇਲੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਵਧੀਆ ਪਾਚਣ ‘ਚ ਸਹਾਇਤਾ ਕਰਦਾ ਹੈ ਅਤੇ ਪੇਟ ਦੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਸ ਦਾ ਸੇਵਨ ਖੂਨ ਨੂੰ ਸਾਫ਼ ਅਤੇ ਵਧਣ ‘ਚ ਮਦਦ ਕਰਦਾ ਹੈ।

Related Post