ਗਾਇਕ ਸੁਖਸ਼ਿੰਦਰ ਸ਼ਿੰਦਾ,ਕਰਮਜੀਤ ਅਨਮੋਲ ਸਣੇ ਕਈ ਕਲਾਕਾਰਾਂ ਨੇ ਦਲਜੀਤ ਕੌਰ ਦੇ ਦਿਹਾਂਤ ‘ਤੇ ਜਤਾਇਆ ਦੁੱਖ

By  Shaminder November 17th 2022 03:08 PM

ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ (Daljit Kaur) ਜੋ ਕਿ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਬੀਮਾਰੀ ਦੇ ਨਾਲ ਜੂਝ ਰਹੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਅਲਵਿਦਾ ਦਲਜੀਤ ਕੌਰ ਜੀ, ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ, ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’।

Daljit Kaur , Image Source : Instagram

ਹੋਰ ਪੜ੍ਹੋ : ਦੀਪ ਸਿੱਧੂ ਦੇ ਦਿਹਾਂਤ ਦੇ 9 ਮਹੀਨੇ ਪੂਰੇ ਹੋਣ ‘ਤੇ ਰੀਨਾ ਰਾਏ ਨੇ ਭਾਵੁਕ ਪੋਸਟ ਕੀਤੀ ਸਾਂਝੀ, ਕਿਹਾ ‘ਦੀਪ ਹਮੇਸ਼ਾ ਮੇਰੇ ਨਾਲ ਹੈ’

ਇਸ ਤੋਂ ਇਲਾਵਾ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮਸਹੂਰ ਪੰਜਾਬੀ ਫਿਲਮਾਂ ਦੀ ਅਭਿਨੇਤਰੀ ਦਲਜੀਤ ਕੋਰ ਇਸ ਫਾਨੀ ਸੰਸਾਰ ਤੋ ਅਲਵਿਦਾ ਕਹਿ ਗਏ।

Daljit Kaur , Image Source : Instagram

ਹੋਰ ਪੜ੍ਹੋ : ਨਛੱਤਰ ਗਿੱਲ ਦੀ ਪਤਨੀ ਦੇ ਅੰਤਿਮ ਸਸਕਾਰ ਦੀਆਂ ਤਸਵੀਰਾਂ ਹੋ ਰਹੀਆਂ ਵਾਇਰਲ, ਧਾਹਾਂ ਮਾਰ ਮਾਰ ਆਪਣੀ ਮਾਂ ਨੂੰ ਆਵਾਜ਼ਾਂ ਮਾਰਦੀ ਨਜ਼ਰ ਆਈ ਨਵ-ਵਿਆਹੀ ਧੀ

ਇਹ ਪੰਜਾਬੀ ਸਿਨੇਮਾ ਜਗਤ ਲਈ ਬਹੁਤ ਹੀ ਦੁੱਖ ਦੀ ਗੱਲ ਹੈ ਵਾਹਿਗੁਰੂ ਇਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ’।ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਦੀ ਪਹਿਲੀ ਫ਼ਿਲਮ ਦਾਜ 1976 ਵਿੱਚ ਰਿਲੀਜ਼ ਹੋਈ ਸੀ।

Daljit kaur death

ਉਨ੍ਹਾਂ ਨੇ ਸੁਪਰਹਿੱਟ ਪੰਜਾਬੀ ਫ਼ਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਰਗੀਆਂ ਕਈ ਫ਼ਿਲਮਾਂ ਵਿੱਚ ਬਤੌਰ ਹੀਰੋਇਨ ਅਦਾਕਾਰੀ ਕੀਤੀ ਸੀ। ਦੱਸ ਦਈਏ ਕਿ ਬੀਤੇ ਦਿਨ ਹੀ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ ।

 

View this post on Instagram

 

A post shared by Karamjit Anmol (ਕਰਮਜੀਤ ਅਨਮੋਲ) (@karamjitanmol)

Related Post