ਬਾਲਾ ਸਾਹਿਬ ਠਾਕਰੇ ਨੇ ਸੁਖਵਿੰਦਰ ਤੋਂ ਸ੍ਰੀ ਦਰਬਾਰ ਸਾਹਿਬ ਬਾਰੇ ਪੁੱਛੀ ਸੀ ਇਹ ਗੱਲ  

By  Rupinder Kaler July 23rd 2019 06:06 PM

ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚ ਕੇ ਮੱਥਾ ਟੇਕਿਆ ਹੈ । ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਨੂੰ ਸਮਰਪਿਤ ਥੀਮ ਸ਼ਬਦ ਰਿਲੀਜ਼ ਕੀਤਾ । ਸੁਖਵਿੰਦਰ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ  ਕਿਹਾ ਕਿ ਉਹ ਕਿਸਮਤ ਵਾਲਾ ਹੈ ਕਿ ਉਨ੍ਹਾਂ ਨੂੰ ਇਸ ਥੀਮ ਸ਼ਬਦ ਲਈ ਚੁਣਿਆ ਗਿਆ ।

https://www.instagram.com/p/B0G0qWiFXtR/

ਅੰਮ੍ਰਿਤਸਰ ਦੀਆਂ ਯਾਦਾਂ ਸਾਂਝੀਆਂ ਕਰਦੇ ਹੋਏ ਸੁਖਵਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ ਤਾਂ ਉਹ ਗੁਰੂ ਘਰ ਦੇ ਦਰਸ਼ਨ ਕਰਨ ਲਈ ਇੱਥੇ ਆਉਂਦੇ ਹਨ। ਸੁਖਵਿੰਦਰ ਨੇ ਦੱਸਿਆ ਇੱਕ ਵਾਰ ਉਹ ਬਾਲਾ ਸਾਹਿਬ ਠਾਕਰੇ ਨੂੰ ਮਿਲਣ ਗਏ ਤਾਂ ਬਾਲਾ ਸਾਹਿਬ ਨੇ ਪੁੱਛਿਆ ਕਿ ਉਨ੍ਹਾਂ ਨੇ ਸੁਣਿਆ ਹੈ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਹਰ ਇੱਕ ਦੇ ਕਸ਼ਟ ਦੂਰ ਹੋ ਜਾਂਦੇ ਹਨ, ਤਾਂ ਇਸ 'ਤੇ ਸੁਖਵਿੰਦਰ ਨੇ ਕਿਹਾ ਕਿ ਬਿਲਕੁਲ, ਇਸ ਦੀ ਜਿਉਂਦੀ ਜਾਗਦੀ ਮਿਸਾਲ ਉਹ ਖੁਦ ਹਨ।

ਉਨ੍ਹਾਂ ਦੱਸਿਆ ਕਿ ਗੁਰੂ ਘਰ ਪਹੁੰਚ ਕੇ ਹਰ ਇੱਕ ਦੇ ਦੁੱਖ ਦਰਦ ਦੂਰ ਹੋ ਜਾਂਦੇ ਹਨ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਗੁਰੂ ਨਾਨਕ ਦੇਵ ਜੀ ਦੇ ਜਨਮ ਸ਼ਤਾਬਦੀ ਨੂੰ ਸਮਰਪਿਤ ਕਿਸੇ ਵੀ ਸਮਾਗਮ ਲਈ ਯਾਦ ਕਰੇਗੀ ਤਾਂ ਉਹ ਹਰ ਵੇਲੇ ਹਾਜ਼ਰ ਰਹਿਣਗੇ।

Related Post