ਸੁਖਸ਼ਿੰਦਰ ਸ਼ਿੰਦਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸਾਂਝਾ ਕੀਤਾ ਇਹ ਧਾਰਮਿਕ ਗੀਤ

By  Lajwinder kaur May 4th 2021 01:08 PM -- Updated: May 4th 2021 01:11 PM

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ ਹਨ। ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ। ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਨੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਆਪਣੇ ਧਾਰਮਿਕ ਗੀਤ ਦਾ ਵੀਡੀਓ ਸਾਂਝਾ ਕੀਤਾ ਹੈ।

image of punjabi singer sukshinder shinda image source-facebook.com/sukshindershinda

ਹੋਰ ਪੜ੍ਹੋ : ਆਪਣੀ ਗੱਲਾਂ ਦੇ ਨਾਲ ਹਰ ਇੱਕ ਦੇ ਚਿਹਰੇ ‘ਤੇ ਹਾਸੇ ਬਿਖੇਰਨ ਵਾਲੇ ਜਸਵਿੰਦਰ ਭੱਲਾ ਦਾ ਅੱਜ ਹੈ ਜਨਮਦਿਨ, ਪ੍ਰਸ਼ੰਸਕ ਦੇ ਰਹੇ ਨੇ ਮੁਬਾਰਕਾਂ

inside image of sukshinder shinda wish happy guru arjan praksh purab image source-facebook.com/sukshindershinda

ਇਸ ਧਾਰਮਿਕ ਗੀਤ ਦਾ ਵੀਡੀਓ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਗੁਰੂ ਅਰਜਨ ਦੇਵ ਪ੍ਰਕਾਸ਼ ਪੁਰਬ ਦੀ ਵਧਾਈ ?happy Guru Arjan Prakash Purab’ । ਇਸ ਧਾਰਮਿਕ ਗੀਤ ਦੇ ਰਾਹੀਂ ਉਨ੍ਹਾਂ ਨੇ ਛਬੀਲ ਤੇ ਸਿੱਖ ਧਰਮ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

inside image of sukshinder shinda image source-facebook.com/sukshindershinda

ਗਾਇਕ ਸੁਖਸ਼ਿੰਦਰ ਸ਼ਿੰਦਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਕਈ ਧਾਰਮਿਕ ਗੀਤਾਂ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ।

Related Post