ਸੁਸ਼ਾਂਤ ਸਿੰਘ ਰਾਜਪੂਤ ਦਾ ਇਸ ਗੀਤ ‘ਤੇ ਬਣਾਇਆ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਦੋਸਤ ਨਾਲ ਮਸਤੀ ਕਰਦੇ ਹੋਏ ਆਏ ਨਜ਼ਰ

By  Shaminder August 4th 2020 06:15 PM

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਇੱਕ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਪਰ ਅਦਾਕਾਰ ਦੀ ਮੌਤ ਦੀ ਗੁੱਥੀ ਹਾਲੇ ਤੱਕ ਨਹੀਂ ਸੁਲਝ ਸਕੀ ਹੈ । ਅਦਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਨੇ । ਉਨ੍ਹਾਂ ਦਾ ਇੱਕ ਵੀਡੀਓ ਹੋਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਸ਼ਾਹਰੁਖ ਖ਼ਾਨ ਦੀ ਫ਼ਿਲਮ ਦੇ ਗੀਤ ‘ਤੇ ਆਪਣੇ ਦੋਸਤ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ ।

https://www.instagram.com/p/CDWV2sVljsV/

ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਅਦਾਕਾਰ ਨੇ ਬੀਤੇ ਜੂਨ ਮਹੀਨੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ ।

https://www.instagram.com/p/B0iD8P5jEJG/

ਜਿਸ ਤੋਂ ਬਾਅਦ ਅਦਾਕਾਰ ਦੇ ਪਿਤਾ ਨੇ ਬੀਤੇ ਦਿਨੀਂ ਸੁਸ਼ਾਂਤ ਦੀ ਦੋਸਤ ਰੀਆ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਗੁੱਥੀ ਹੋਰ ਉਲਝ ਚੁੱਕੀ ਹੈ ਅਤੇ ਨਿੱਤ ਨਵੇਂ ਖੁਲਾਸੇ ਹੋ ਰਹੇ ਨੇ ।

Related Post