ਪ੍ਰਦੀਪ ਸਰਾਂ ਦੀ ਆਵਾਜ਼ 'ਚ ਰਿਲੀਜ਼ ਹੋਏ 'ਟੱਪੇ',ਸਰੋਤਿਆਂ ਨੂੰ ਆ ਰਹੇ ਪਸੰਦ

By  Shaminder September 20th 2019 10:22 AM -- Updated: September 21st 2019 06:02 PM

ਪੀਟੀਸੀ ਰਿਕਾਰਡਜ਼ ਵੱਲੋਂ ਪ੍ਰਦੀਪ ਸਰਾਂ ਦੀ ਆਵਾਜ਼ 'ਚ 'ਟੱਪੇ' ਰਿਲੀਜ਼ ਕੀਤੇ ਗਏ ਹਨ ।ਪ੍ਰਦੀਪ ਸਰਾਂ ਦੀ ਆਵਾਜ਼ 'ਚ ਰਿਲੀਜ਼ ਹੋਏ ਇਨ੍ਹਾਂ ਟੱਪਿਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਟੱਪਿਆਂ ਨੂੰ ਮਿਊਜ਼ਿਕ ਦਿੱਤਾ ਹੈ ਤੇਜਵੰਤ ਕਿੱਟੂ ਹੋਰਾਂ ਨੇ । ਇਸ ਗੀਤ ਨੂੰ ਤੁਸੀਂ ਪੀਟੀਸੀ ਰਿਕਾਰਡਜ਼ 'ਤੇ ਸੁਣ ਸਕਦੇ ਹੋ । ਇਸ ਤੋਂ ਇਲਾਵਾ ਇਸ ਗੀਤ ਨੂੰ ਤੁਸੀਂ ਪੀਟੀਸੀ ਪਲੇਅ ਐਪ 'ਤੇ ਵੀ ਸੁਣ ਸਕਦੇ ਹੋ ।

ਹੋਰ ਵੇਖੋ:ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਬਿਆਨ ਕਰਦਾ ਹੈ ਪੀਟੀਸੀ ਰਿਕਾਰਡਜ਼ ਤੇ ਡਬਲਿਊ.ਪੀ.ਓ. ਵੱਲੋਂ ਰਿਲੀਜ਼ ਕੀਤਾ ਗਿਆ ਧਾਰਮਿਕ ਗੀਤ

ਦੱਸ ਦਈਏ ਕਿ ਪੀਟੀਸੀ ਰਿਕਾਡਜ਼ ਵੱਲੋਂ ਆਏ ਦਿਨ ਨਵੇਂ ਤੋਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਨੇ ਅਤੇ ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਪ੍ਰਦੀਪ ਸਰਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਤੋਂ ਪਹਿਲਾਂ ਵੀ ਉਹ ਕਈ ਹਿੱਟ ਗੀਤ ਗਾ ਚੁੱਕੇ ਨੇ ।

pardeep sran के लिए इमेज परिणाम

ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦਾ ਇੱਕ ਗੀਤ ਰਿਲੀਜ਼ ਹੋਇਆ ਸੀ 'ਮੇਰਾ ਗੁੱਸਾ' ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਪਿਆਰ ਮਿਲਿਆ ਸੀ  ਅਤੇ ਉੇਹ ਇੱਕ ਤੋਂ ਬਾਅਦ ਇੱਕ ਗੀਤ ਪੰਜਾਬੀ ਮਾਂ ਬੋਲੀ ਦੀ ਝੋਲੀ ਪਾ ਰਹੇ ਨੇ । ਦੱਸ ਦਈਏ ਕਿ ਪੀਟੀਸੀ ਪੰਜਾਬੀ ਪੰਜਾਬੀ ਮਾਂ ਬੋਲੀ ਦੀ ਸੇਵਾ ਲਗਾਤਾਰ ਕਰਦਾ ਆ ਰਿਹਾ ਹੈ । ਮਨੋਰੰਜਨ ਜਗਤ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਲਾਭ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ aੁਠਾ ਕੇ ਨਿਹਾਲ ਹੋ ਰਹੀਆਂ ਨੇ ।

Related Post