ਹੜ੍ਹ ਪੀੜਤਾਂ ਲਈ ਅੱਗੇ ਆਏ ਤਰਸੇਮ ਜੱਸੜ ਤੇ ਕੁਲਬੀਰ ਝਿੰਜਰ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਕੀਤੀ ਲੋਕਾਂ ਦੀ ਸੇਵਾ, ਦੇਖੋ ਵੀਡੀਓ
ਪੰਜਾਬ ‘ਚ ਆਏ ਹੜ੍ਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾਅ ਕੇ ਰੱਖ ਦਿੱਤਾ ਹੈ। ਜਿਸਦੇ ਚੱਲਦੇ ਕਈ ਪਿੰਡਾਂ ਦੇ ਪਿੰਡ ਉੱਜੜ ਗਏ ਨੇ ਤੇ ਲੋਕ ਬੇਘਰ ਹੋ ਚੁੱਕੇ ਨੇ। ਹਜ਼ਾਰਾਂ ਏਕੜ ਫ਼ਸਲ ਖਰਾਬ ਹੋ ਚੁੱਕੀ ਹੈ। ਪਰ ਇਸ ਮੁਸ਼ਕਿਲ ਸਮੇਂ ਜਿੱਥੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਆਪਣੀ ਸੇਵਾਵਾਂ ਦੇ ਰਹੀਆਂ ਨੇ ਉੱਥੇ ਹੀ ਪੰਜਾਬੀ ਕਲਾਕਾਰਾਂ ਵੀ ਵਧ-ਚੜ੍ਹ ਕੇ ਹਰ ਪੱਖ ਤੋਂ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ। ਭਾਵੇਂ ਉਹ ਵਿੱਤੀ ਸਹਾਇਤਾ ਹੋਵੇ ਜਾਂ ਫੇਰ ਮਾਲੀ। ਇਸ ਤੋਂ ਇਲਾਵਾ ਪੰਜਾਬੀ ਸਿਤਾਰੇ ਖੁਦ ਗਰਾਉਂਡ ਜ਼ੀਰੋ ‘ਤੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਦੇ ਹੋਏ ਨਜ਼ਰ ਆ ਰਹੇ ਹਨ।
View this post on Instagram
ਹੋਰ ਵੇਖੋ : ਆਰ ਨੇਤ ਨੇ ਪੰਜਾਬੀ ਗੀਤਾਂ ਨਾਲ ਹਰਿਆਣਾ ਵਾਲਿਆਂ ਨੂੰ ਰੰਗਿਆ ਆਪਣੇ ਰੰਗ, ਦੇਖੋ ਵੀਡੀਓ
ਹਾਲੇ ਹੀ ‘ਚ ਤਰਸੇਮ ਜੱਸੜ ਤੇ ਕੁਲਬੀਰ ਝਿੰਜਰ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਇਹ ਦੋਵੇਂ ਦੋਸਤ ਹੜ੍ਹ ਪ੍ਰਭਾਵਿਤ ਇਲਾਕੇ ‘ਚ ਪਹੁੰਚੇ ਤੇ ਖਾਲਸਾ ਏਡ ਨਾਲ ਮਿਲ ਕੇ ਲੋਕਾਂ ਨੂੰ ਰਾਸ਼ਨ ਪਾਣੀ ਦਿੰਦੇ ਹੋਏ ਨਜ਼ਰ ਆ ਰਹੇ ਹਨ।
View this post on Instagram
ਸਮਾਜ ਸੇਵੀ ਸੰਸਥਾਵਾਂ ਤੇ ਪੰਜਾਬੀ ਫ਼ਿਲਮੀ ਇੰਡਸਟਰੀ ਦੇ ਸਿਤਾਰੇ ਆਪਣੀ ਪੂਰੀ ਕੌਸ਼ਿਸ਼ ਕਰ ਰਹੇ ਨੇ ਹੜ੍ਹ ਪੀੜਤਾਂ ਦੀ ਜ਼ਿੰਦਗੀਆਂ ਨੂੰ ਮੁੜ ਸੁਰਜੀਤ ਕੀਤਾ ਜਾਵੇ।