‘DeFcoN•1’: ਤਰਸੇਮ ਜੱਸੜ ਨੇ ਆਪਣੀ ਮਿਊਜ਼ਿਕ ਐਲਬਮ ‘ਚੋਂ ਲੈ ਕੇ ਆਏ ਨੇ ਪਹਿਲਾ ਗੀਤ Rose Bud, ਗੀਤ ਛਾਇਆ ਟਰੈਂਡਿੰਗ ‘ਚ

By  Lajwinder kaur February 14th 2022 05:21 PM

ਪੰਜਾਬੀ ਗਾਇਕ ਤਰਸੇਮ ਜੱਸੜ Tarsem Jassar ਜੋ ਕਿ ਵੈਲੇਨਟਾਈਨValentine's Day ਮੌਕੇ ਉੱਤੇ ਆਪਣੇ ਪ੍ਰਸ਼ੰਸਕਾਂ ਦੇ ਲਈ ਆਪਣੀ ਨਵੀਂ ਮਿਊਜ਼ਿਕ ਐਲਬਮ ਦੇ ਪਹਿਲੇ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਮਿਊਜ਼ਕ ਐਲਬਮ ‘DeFcoN•1’ ਦਾ ਫਰਸਟ ਗੀਤ Rose Bud ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਰਿਲੀਜ਼ ਤੋਂ ਬਾਅਦ ਟਰੈਂਡਿੰਗ ‘ਚ ਚੱਲ ਰਿਹਾ ਹੈ।

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਸਮੁੰਦਰ ਦੇ ਕੰਢੇ ਕਬੂਤਰਾਂ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਅਦਾਕਾਰਾ ਦਾ ਇਹ ਅੰਦਾਜ਼, ਦੇਖੋ ਵੀਡੀਓ

tarsem jassar image

ਹਰ ਵਾਰ ਦੀ ਤਰ੍ਹਾਂ ਇਸ ਗਾਣੇ ਦੇ ਬੋਲ ਵੀ ਖੁਦ ਤਰਸੇਮ ਜੱਸੜ ਨੇ ਹੀ ਲਿਖੇ ਤੇ ਗਾਇਆ ਹੈ। ਇਸ ਗੀਤ ‘ਚ ਫੀਮੇਲ ਵੋਕਲ ਕਿਰਨ ਸੰਧੂ (Kiran Sandhu) ਦੀ ਹੈ। ਪਿਆਰ ਦੇ ਰੰਗਾਂ ਵਾਲਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਤਰਸੇਮ ਜੱਸੜ ਤੇ ਅਦਾਕਾਰਾ Aveera Singh Masson। ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ Wazir Patar। ਵਿਹਲੀ ਜਨਤਾ ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

ਹੋਰ ਪੜ੍ਹੋ : ਅੱਲੂ ਅਰਜੁਨ ਦੀ ਬੇਟੀ ਅਰਹਾ ਨੇ ਪਿਤਾ ਦੇ ਸ਼੍ਰੀਵੱਲੀ ਦੀ ਥਾਂ ਕੱਚਾ ਬਦਾਮ ‘ਤੇ ਬਣਾਈ ਵੀਡੀਓ, ਪ੍ਰਸ਼ੰਸਕਾਂ ਨੂੰ ਕਿਊਟ ਅਰਹਾ ਦਾ ਇਹ ਵੀਡੀਓ ਆ ਰਿਹਾ ਹੈ ਖੂਬ ਪਸੰਦ

singer tarsem jassar new sog

ਜੇ ਗੱਲ ਕਰੀਏ ਤਰਸੇਮ ਜੱਸੜ ਦੇ ਵਰਕ ਫਰੰਟ ਦੀ ਤਾਂ ਉਹ 8 ਅਪ੍ਰੈਲ ਨੂੰ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ। ਉਨ੍ਹਾਂ ਦੀ ਮੋਸਟ ਅਵੇਟਡ ਫ਼ਿਲਮ ਗਲਵੱਕੜੀ ਰਿਲੀਜ਼ ਹੋਣ ਜਾ ਰਹੀ ਹੈ ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਵਾਮਿਕਾ ਗੱਬੀ ਨਜ਼ਰ ਆਵੇਗੀ। ਤਰਸੇਮ ਜੱਸੜ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਉਨ੍ਹਾਂ ਦੇ ਜ਼ਿਆਦਾਤਰ ਗੀਤ ਸਰਦਾਰੀ ਵਾਲੇ ਹੀ ਹੁੰਦੇ ਨੇ। ਉਹ ਤੇਰਾ-ਤੇਰਾ, ਸਿੰਗਲ ਡਬਲ, ਗਲਵੱਕੜੀ, ਕੱਜਲ, ਸੰਗਦੀ ਸੰਗਦੀ, ਅਸੂਲ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਦੱਸ ਦਈਏ ਤਰਸੇਮ ਜੱਸੜ ਨੇ ਆਪਣੀ ਪਿਛਲੇ ਸਾਲ ਰੱਬ ਦਾ ਰੇਡੀਓ-3 ਦਾ ਵੀ ਐਲਾਨ ਕੀਤਾ ਹੋਇਆ ਹੈ । ਪਿਛਲੇ ਸਾਲ ਤਰਸੇਮ ਜੱਸੜ ਤੇ ਸਿੰਮੀ ਚਾਹਲ ਦੀ ਫ਼ਿਲਮ ‘ਰੱਬ ਦਾ ਰੇਡੀਓ-2’ ਨੂੰ ਨੈਸ਼ਨਲ ਅਵਾਰਡ ਮਿਲਿਆ ਸੀ।

Related Post