ਆਪਣੇ ਕੁਝ ਗੀਤਾਂ ਨੂੰ ਲੈ ਕੇ ਬੇਹੱਦ ਭਾਵੁਕ ਹੋ ਜਾਂਦੇ ਹਨ ਤਰਸੇਮ ਜੱਸੜ

By  Shaminder March 4th 2020 05:29 PM

ਤਰਸੇਮ ਜੱਸੜ ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ । ਗਾਇਕੀ ਦੇ ਨਾਲ ਨਾਲ ਉਹ ਫ਼ਿਲਮਾਂ 'ਚ ਵੀ ਆਪਣੀ ਅਦਾਕਾਰੀ ਦੇ ਜ਼ਰੀਏ ਆਪਣੀ ਖ਼ਾਸ ਪਛਾਣ ਬਦਾਈ ਹੈ ।ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਅਜਿਹੇ ਗੀਤਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਨੂੰ ਯਾਦ ਕਰਕੇ ਉਹ ਅਕਸਰ ਰੋ ਪੈਂਦੇ ਹਨ । ਜੀ ਹਾਂ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ਉਹ ਕਦੇ ਵੀ ਪੈਸੇ ਲੈ ਕੇ ਗਾਣਾ ਨਹੀਂ ਲਿਖਦੇ।

ਹੋਰ ਵੇਖੋ:ਤਰਸੇਮ ਜੱਸੜ ਅਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’ ਦੀ ਰਿਲੀਜ਼ ਡੇਟ ਆਈ ਸਾਹਮਣੇ

https://www.instagram.com/p/B70oUx_gri-/

ਜੇ ਕੋਈ ਉਨ੍ਹਾਂ ਨੂੰ ਕਿਸੇ ਵਿਸ਼ੇ ਖ਼ਾਸ 'ਤੇ ਲਿਖਣ ਲਈ ਆਖੇ ਤਾਂ ਉਹ ਲਿਖ ਨਹੀਂ ਸਕਦੇ ।ਆਪਣੇ ਕੁਝ ਗੀਤ ਜੋ ਉਨ੍ਹਾਂ ਦੇ ਦਿਲ ਦੇ ਬੇਹੱਦ ਕਰੀਬ ਹਨ ਉਨ੍ਹਾਂ ਬਾਰੇ ਗੱਲਬਾਤ ਕਰਦੇ ਉਹ ਅਕਸਰ ਭਾਵੁਕ ਹੋ ਜਾਂਦੇ ਹਨ ।

ਤਰਸੇਮ ਜੱਸੜ ਨੇ ਦੱਸਿਆ ਕਿ ਰੱਬ ਦਾ ਰੇਡੀਓ ਫ਼ਿਲਮ ਲਈ ਜੋ ਗੀਤ ਲਿਖੇ ਉਹ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹਨ ਅਤੇ ਇਸ ਤੋਂ ਇਲਾਵਾ ਹੋਰ ਵੀ ਕਈ ਗੀਤ ਹਨ ਜਿਨ੍ਹਾਂ ਨੂੰ ਲੈ ਕੇ ਉਹ ਅਕਸਰ ਭਾਵੁਕ ਹੋ ਜਾਂਦੇ ਹਨ  ।

https://www.instagram.com/p/B6NrqqFA4L0/

ਤਿੰਨ ਭੈਣਾਂ ਦੇ ਭਰਾ ਤਰਸੇਮ ਜੱਸੜ ਦੇ ਸ਼ੌਂਕਾਂ ਦੀ ਗੱਲ ਕੀਤੀ ਜਾਵੇ ਤਾਂ ਉਹ ਬੇਹੱਦ ਸਫ਼ਾਈ ਪਸੰਦ ਹਨ ਅਤੇ ਆਪਣੇ ਵਿਹਲੇ ਸਮੇਂ 'ਚ ਉਹ ਆਪਣੀ ਗੱਡੀ ਨੂੰ ਸਾਫ ਕਰਦੇ ਹਨ ਅਤੇ ਇਸ ਤੋਂ ਇਲਾਵਾ ਬਾਗਵਾਨੀ ਦੇ ਵੀ ਬੇਹੱਦ ਸ਼ੁਕੀਨ ਹਨ ।

https://www.instagram.com/p/B3eq2JdAYn1/

ਉਨ੍ਹਾਂ ਨੇ ਪੀਟੀਸੀ ਦੇ ਪ੍ਰੋਗਰਾਮ ਸ਼ੋਅਕੇਸ 'ਚ ਇਸ ਬਾਰੇ ਖੁਲਾਸਾ ਕਰਦਿਆਂ ਕਿਹਾ ਕਿ ਗੋਡੀ ਕਰਨ ਅਤੇ ਹੋਰ ਪੌਦਿਆਂ ਦੀ ਦੇਖਭਾਲ ਕਰਨਾ ਉਨ੍ਹਾਂ ਨੂੰ ਬਹੁਤ ਚੰਗਾ ਲੱਗਦਾ ਹੈ ।

Related Post